ਬਿਕਰਮ ਸਿੰਘ ਮਜੀਠੀਆ ਨੂੰ ਨਹੀਂ ਮਿਲੀ ਰਾਹਤ – ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਮੁਲਤਵੀ
- ਪੰਜਾਬ
- (Asia/Kolkata)
ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਫਿਲਹਾਲ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਕੋਈ ਰਾਹਤ ਨਹੀਂ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਲਗਾਤਾਰ ਦੂਜੇ ਦਿਨ ਇਸ ਮਾਮਲੇ ‘ਤੇ ਸੁਣਵਾਈ ਕੀਤੀ। ਜ਼ਮਾਨਤ ਦੀ ਅਰਜ਼ੀ ‘ਤੇ ਅੱਜ ਹੋਈ ਲੰਬੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਇਕ ਵਾਰ ਫਿਰ ਤੋਂ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਅਗਲੀ ਸੁਣਵਾਈ ਸੋਮਵਾਰ ਤਕ ਮੁਲਤਵੀ ਕੀਤੀ ਹੈ। ਬੀਤੇ ਕੱਲ੍ਹ ਵੀ (ਬੁੱਧਵਾਰ ਨੂੰ) ਲਗਭਗ ਤਿੰਨ ਘੰਟੇ ਸੁਣਵਾਈ ਚੱਲੀ।
ਦੱਸ ਦਈਏ ਕਿ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ, ਟੀਮਾਂ ਨੇ ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 25 ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਪਛਾਣ ਕੀਤੀ। ਉਹ 6 ਜੁਲਾਈ ਤੱਕ ਵਿਜੀਲੈਂਸ ਦੇ ਰਿਮਾਂਡ ‘ਤੇ ਸਨ। ਉਸ ਤੋਂ ਬਾਅਦ ਤੋਂ ਉਹ ਜੇਲ੍ਹ ਵਿੱਚ ਹੀ ਹਨ। ਇਸ ਸਾਲ ਰੱਖੜੀ, ਦੀਵਾਲੀ, ਦੁਸਹਿਰਾ ਅਤੇ ਗੁਰੂ ਨਾਨਕ ਦੇਵ ਜਯੰਤੀ ਵਰਗੇ ਵੱਡੇ ਤਿਉਹਾਰ ਵੀ ਉਨ੍ਹਾਂ ਜੇਲ੍ਹ ਵਿੱਚ ਹੀ ਮਨਾਏ।
Leave a Reply