ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਦੁੱਗਰੀ, ਫੇਸ-1 ਵਿਖੇ 5 ਰੋਜ਼ਾ ਮਹਾਨ ਗੁਰਮਤਿ ਸਮਾਗਮ 1 ਤੋਂ 5 ਜਨਵਰੀ ਤੱਕ ਨੂੰ ਮਨਾਇਆ ਜਾਵੇਗਾ =ਕੁਲਵਿੰਦਰ ਸਿੰਘ ਬੈਨੀਪਾਲ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਦੁੱਗਰੀ, ਫੇਸ-1 ਵਿਖੇ 5 ਰੋਜ਼ਾ ਮਹਾਨ ਗੁਰਮਤਿ ਸਮਾਗਮ 1 ਤੋਂ 5 ਜਨਵਰੀ ਤੱਕ ਨੂੰ ਮਨਾਇਆ ਜਾਵੇਗਾ =ਕੁਲਵਿੰਦਰ ਸਿੰਘ ਬੈਨੀਪਾਲ

ਲੁਧਿਆਣਾ (ਕਰਨੈਲ ਸਿੰਘ ਐੱਮ.ਏ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਇਹ ਸਮਾਗਮ 1 ਜਨਵਰੀ ਦਿਨ ਵੀਰਵਾਰ ਤੋਂ ਲੈ ਕੇ 5 ਜਨਵਰੀ ਦਿਨ ਸੋਮਵਾਰ ਤੱਕ ਚੱਲਣਗੇ । ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ 17 ਦਸੰਬਰ ਤੋਂ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਸਮਾਪਤੀ 31 ਦਸੰਬਰ ਨੂੰ ਹੋ ਗਈ ਹੈ। 1 ਜਨਵਰੀ ਦਿਨ ਵੀਰਵਾਰ ਨੂੰ ਅੰਮ੍ਰਿਤ ਵੇਲੇ ਤੋਂ ਇਹ ਸਮਾਗਮ ਸ਼ੁਰੂ ਹੋ ਜਾਣਗੇ। ਸਵੇਰੇ ਪ੍ਰਕਾਸ਼ ਤੋਂ ਬਾਅਦ ਨਿੱਤਨੇਮ, ਆਸਾ ਜੀ ਦੀ ਵਾਰ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਜਾਣਗੇ। ਇਸ ਮੌਕੇ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਗਗਨਦੀਪ ਸਿੰਘ, ਅਮਨਦੀਪ ਸਿੰਘ ਸੰਗਤਾਂ ਨੂੰ ਕੀਰਤਨ ਸ੍ਰਵਣ ਕਰਵਾਉਣਗੇ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ-ਪਾਠ ਮਿਤੀ 3 ਜਨਵਰੀ ਦਿਨ ਸ਼ਨੀਵਾਰ ਨੂੰ ਆਰੰਭ ਕੀਤੇ ਜਾਣਗੇ ਜਿਨ੍ਹਾਂ ਦੀ ਸਮਾਪਤੀ ਦੇ ਭੋਗ ਮਿਤੀ 5 ਜਨਵਰੀ ਦਿਨ ਸੋਮਵਾਰ ਨੂੰ ਪਾਏ ਜਾਣਗੇ। 1 ਜਨਵਰੀ ਦਿਨ ਵੀਰਵਾਰ ਨੂੰ ਸ਼ਾਮ ਸੋਦਰ ਰਹਿਰਾਸ ਦੀ ਚੌਂਕੀ ਤੋਂ ਬਾਅਦ 7-15 ਵਜੇ ਤੋਂ 8-30 ਵਜੇ ਤੱਕ ਭਾਈ ਉਂਕਾਰ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਸ੍ਰਵਣ ਕਰਵਾਉਣਗੇ । ਅਰਦਾਸ, ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। 2 ਜਨਵਰੀ ਦਿਨ ਸ਼ੁੱਕਰਵਾਰ ਨੂੰ ਸ਼ਾਮ 7-30 ਵਜੇ ਤੋਂ 9 ਵਜੇ ਤੱਕ ਪੰਥਕ ਢਾਡੀ ਜੱਥਾ ਭਾਈ ਲਖਵਿੰਦਰ ਸਿੰਘ ਪਾਰਸ ਅੰਬਾਲੇ ਵਾਲੇ, 3 ਜਨਵਰੀ ਦਿਨ ਸ਼ਨੀਵਾਰ ਨੂੰ ਸ਼ਾਮ 7-15 ਵਜੇ ਤੋਂ 8-30 ਵਜੇ ਤੱਕ ਗਿਆਨੀ ਸਾਹਿਬ ਸਿੰਘ ਜੀ ਲੱਖਣਾ ਅੰਮ੍ਰਿਤਸਰ ਵਾਲੇ ਸੰਗਤਾਂ ਨੂੰ ਗੁਰੂ ਇਤਿਹਾਸ ਦੀ ਕਥਾ ਸ੍ਰਵਨ ਕਰਵਾਉਣਗੇ । 4 ਜਨਵਰੀ ਦਿਨ ਐਤਵਾਰ ਨੂੰ ਸ਼ਾਮ ਨੂੰ 7-15 ਵਜੇ ਤੋਂ 8-30 ਵਜੇ ਤੱਕ ਭਾਈ ਸਰਵਣ ਸਿੰਘ ਜੀ ਕੈਨੇਡਾ ਵਾਲੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਨਿਹਾਲ ਕਰਨਗੇ । 5 ਜਨਵਰੀ ਦਿਨ ਸੋਮਵਾਰ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਸਹਿਤ ਮਨਾਇਆ ਜਾਵੇਗਾ। ਜਿਸ ਵਿੱਚ ਸਵੇਰੇ ਅੰਮ੍ਰਿਤ ਵੇਲੇ ਤੋਂ ਹੀ ਨਿੱਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕੀਤੇ ਜਾਣਗੇ। 7-25 ਵਜੇ ਤੋਂ 8 ਵਜੇ ਤੱਕ ਸ਼੍ਰੀ ਅਖੰਡ-ਪਾਠ ਸਾਹਿਬ ਜੀ ਦੀ ਸਮਾਪਤੀ ਦੇ ਭੋਗ ਪਾਏ ਜਾਣਗੇ। 8 ਵਜੇ ਤੋਂ 8-45 ਵਜੇ ਤੱਕ ਭਾਈ ਗਗਨਦੀਪ ਸਿੰਘ, ਅਮਨਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਸੰਗਤਾਂ ਨੂੰ ਕੀਰਤਨ ਸ੍ਰਵਣ ਕਰਵਾਉਣਗੇ। 8-45 ਵਜੇ ਤੋਂ 9-15 ਵਜੇ ਤੱਕ ਗਿਆਨੀ ਹਰਪ੍ਰੀਤ ਸਿੰਘ ਮੀਤ ਗ੍ਰੰਥੀ ਗੁਰਦੁਆਰਾ ਸਾਹਿਬ ਗੁਰੂ ਸਾਹਿਬ ਦੇ ਜੀਵਨ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੇ। ਉਨ੍ਹਾਂ ਤੋਂ ਬਾਅਦ 9-15 ਵਜੇ ਤੋਂ 10-15 ਵਜੇ ਤੱਕ ਭਾਈ ਸੱਤਾ ਭਾਈ ਬਲਵੰਡ ਅਕੈਡਮੀ ਦੇ ਬੱਚੇ ਸੰਗਤਾਂ ਨੂੰ ਕੀਰਤਨ ਸ੍ਰਵਣ ਕਰਵਾਉਣਗੇ । ਉਪਰੰਤ 10-15 ਵਜੇ ਤੋਂ 12 ਵਜੇ ਤੱਕ ਗੁਰਦੁਆਰਾ ਸਾਹਿਬ ਦੀ ਇਸਤ੍ਰੀ ਸਤਿਸੰਗ ਸਭਾ ਦੀਆਂ ਬੀਬੀਆਂ ਵੀ ਸੰਗਤਾਂ ਨੂੰ ਕੀਰਤਨ ਸ੍ਰਵਣ ਕਰਾਉਣਗੀਆਂ। ਦੁਪਹਿਰ 12 ਵਜੇ ਤੋਂ 1-15 ਵਜੇ ਤੱਕ ਗਿਆਨੀ ਹਰਪ੍ਰੀਤ ਸਿੰਘ ਜੀ (ਵਡਾਲਾ ਵਾਲੇ) ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣਗੇ। ਅੰਤ ਵਿੱਚ 1-15 ਵਜੇ ਤੋਂ 2:30 ਵਜੇ ਤੱਕ ਭਾਈ ਦਿਲਬਾਗ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਸ੍ਰਵਣ ਕਰਵਾਉਣਗੇ । ਅਰਦਾਸ, ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਸ਼ਾਮ ਦੇ ਸਮਾਗਮ ਵਿੱਚ ਸੋਦਰ ਰਹਿਰਾਸ ਦੀ ਚੌਂਕੀ ਤੋਂ ਬਾਅਦ ਕਵੀਸ਼ਰੀ ਜੱਥਾ ਗੁਰੂਕਾਰਾਜ (ਡਾਕਟਰ ਗੁਰਸਿਮਰਨ ਕੌਰ ਪੀ. ਐਚ.ਡੀ.) ਵਾਲੇ ਸ਼ਾਮ 7 ਵਜੇ ਤੋਂ 8-30 ਵਜੇ ਤੱਕ ਸੰਗਤਾਂ ਨੂੰ ਕਵਿਤਾਵਾਂ ਰਾਹੀਂ ਗੁਰਇਤਿਹਾਸ ਸ੍ਰਵਨ ਕਰਵਾਉਣਗੇ । ਸਮਾਪਤੀ ਤੇ 8-30 ਵਜੇ ਤੋਂ 9-30 ਵਜੇ ਤੱਕ ਭਾਈ ਗੁਰਚਰਨ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦਾ ਕੀਰਤਨੀ ਜਥਾ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਸ੍ਰਵਣ ਕਰਵਾਉਣਗੇ । ਅਰਦਾਸ, ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਤੇ ਦੁੱਧ, ਜਲੇਬੀਆਂ ਦਾ ਲੰਗਰ ਵੀ ਅਤੁੱਟ ਵਰਤਾਇਆ ਜਾਵੇਗਾ। ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਸਮੇਂ ਸਿਰ ਗੁਰਦੁਆਰਾ ਸਾਹਿਬ ਪਹੁੰਚ ਕੇ ਕਥਾ ਅਤੇ ਕੀਰਤਨ ਸਮਾਗਮ ਦਾ ਆਨੰਦ ਮਾਨਣ ਅਤੇ ਆਪਣਾ ਜੀਵਨ ਸਫਲਾ ਕਰਨ‌ ।