ਸ਼ਾਂਤਮਈ ਢੰਗ ਨਾਲ ਮੰਗ ਪੱਤਰ ਦੇਣ ਜਾ ਰਹੇ ਕਰਮਚਾਰੀਆਂ 'ਤੇ ਲਾਠੀਆਂ ਵਰ੍ਹਾਉਣਾ ਲੋਕਤੰਤਰ ਦਾ ਘਾਣ : ਸਾਥੀ ਦਲਜੀਤ ਗੋਰਾ
ਵੋਟਾਂ ਵੇਲੇ ਲੋਕ ਕਰਨਗੇ ਹਿਸਾਬ ਬਰਾਬਰ, ਮਨਰੇਗਾ ਕਰਮਚਾਰੀਆਂ ਦੇ ਸੰਘਰਸ਼ ਨੂੰ ਹਰ ਪੱਖੋਂ ਮਿਲੇਗਾ ਸਾਥ (ਜਗਸੀਰ ਸਿੰਘ): ਪਿਛਲੇ ਦਿਨੀਂ ਖੰਨਾ ਵਿਖੇ ਮਨਰੇਗਾ ਕਰਮਚਾਰੀਆਂ 'ਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸੀਟੂ ਪੰਜਾਬ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸਬੰਧੀ ਪ੍ਰਤੀਕਿਰਿਆ ਦਿੰਦਿਆਂ ਸੀਟੂ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਸਾਥੀ ਦਲਜੀਤ ਕੁਮਾਰ ਗੋਰਾ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਅਤੇ ਮਜ਼ਦੂਰਾਂ ਦੀਆਂ ਜਾਇਜ਼...