ਟਿਊਬਵੈੱਲ ਦੇ ਉਦਘਾਟਨ ਨਾਲ ਲੋਕਾਂ ਨੂੰ ਰਾਹਤ: ਗਰਮੀਆਂ ਵਿੱਚ ਪਾਣੀ ਦੀ ਕਮੀ ਨਹੀਂ ਆਉਣ ਦੇਵਾਂਗੇ – ਡਾ. ਅਜੇ ਗੁਪਤਾ
(ਆਰ.ਕੇ. ਸੋਨੀ) – ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਵੱਲੋਂ ਵਾਰਡ ਨੰਬਰ 67 ਦੇ ਖੇਤਰ ਕਿਸ਼ਨ ਕੋਟ ਵਿੱਚ ਨਵੇਂ ਟਿਊਬਵੈੱਲ ਦੇ ਨਿਰਮਾਣ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਗਰਮੀਆਂ ਦੇ ਮੌਸਮ ਦੌਰਾਨ ਲੋਕਾਂ ਨੂੰ ਪਾਣੀ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਹਲਕੇ ਵਿੱਚ ਲਗਾਤਾਰ ਯੋਜਨਾਬੱਧ ਢੰਗ ਨਾਲ ਟਿਊਬਵੈੱਲ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਟਿਊਬਵੈੱਲ ਅਗਲੇ 15 ਦਿਨਾਂ ਵਿੱਚ ਚਾਲੂ ਹੋ ਜਾਵੇਗਾ। ਵਿਧਾਇਕ ਨੇ ਜਾਣਕਾਰੀ ਦਿੱਤੀ ਕਿ ਪਿਛਲੇ...