ਅੰਮ੍ਰਿਤਸਰ ਵਿੱਚ ਪੁਲਿਸ ਮੁਕਾਬਲੇ ਮਗਰੋਂ 30 ਲੱਖ ਦੀ ਫਿਰੌਤੀ ਮਾਮਲੇ ਦਾ ਮੁੱਖ ਮੁਲਜ਼ਮ ਕਾਬੂ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 30 ਲੱਖ ਰੁਪਏ ਦੀ ਫਿਰੌਤੀ ਮੰਗਣ ਅਤੇ ਪਿੰਡ ਪੰਡੋਰੀ ਵੜੈਚ ਵਿੱਚ ਹੋਏ ਪੈਟਰੋਲ ਬੰਬ ਹਮਲੇ ਦੇ ਮਾਮਲੇ ਵਿੱਚ ਲੋੜੀਂਦੇ ਮੁੱਖ ਮੁਲਜ਼ਮ ਗੁਰਲਾਲ ਸਿੰਘ, ਵਾਸੀ ਪਿੰਡ ਬੱਲ ਖੁਰਦ, ਥਾਣਾ ਕੰਬੋ, ਨੂੰ ਪੁਲਿਸ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਨੁਸਾਰ, ਖਾਸ ਸੂਚਨਾ ਦੇ ਆਧਾਰ 'ਤੇ ਪਿੰਡ ਪੰਡੋਰੀ ਵੜੈਚ ਨੇੜੇ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਗਈ। ਇਸ ਦੌਰਾਨ ਮੁਲਜ਼ਮ ਨੇ ਪੁਲਿਸ ਪਾਰਟੀ 'ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ...