ਪੰਜਾਬ ਰਾਜਨੀਤੀ: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ‘ਪੁਨਰ ਸੁਰਜੀਤ ਅਕਾਲੀ ਦਲ’ ਤੋਂ ਵੱਖ ਹੋਣ ਦਾ ਕੀਤਾ ਐਲਾਨ
ਪੰਜਾਬ ਦੀ ਰਾਜਨੀਤੀ ਅਤੇ ਅਕਾਲੀ ਖੇਮੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ‘ਪੁਨਰ ਸੁਰਜੀਤ ਅਕਾਲੀ ਦਲ’ ਤੋਂ ਵੱਖ ਹੋਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਇਸ ਫ਼ੈਸਲੇ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਲਈ ਸਮੂਹ ਅਕਾਲੀ ਅਤੇ ਪੰਥਕ ਧਿਰਾਂ ਨੂੰ ਆਪਣੇ ਮਤਭੇਦ ਭੁਲਾ ਕੇ ਇੱਕੋ ਸਾਂਝੇ ਮੰਚ ’ਤੇ ਇਕੱਠੇ ਹੋਣ ਦਾ ਪੁਰਜ਼ੋਰ ਸੱਦਾ ਦਿੱਤਾ ਹੈ। ਪ੍ਰੋ. ਚੰਦੂਮਾਜਰਾ ਨੇ ਮੌਜੂਦਾ ਸਿਆਸੀ...