ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
ਮਹਿਲ ਕਲਾਂ, 26 ਜਨਵਰੀ - ਮਹਿਲ ਕਲਾਂ ਬਲਾਕ ਅਧੀਨ ਆਉਂਦੇ ਪਿੰਡ ਰਾਏਸਰ ਵਿਖੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਨਾਂਅ ਦੀ ਕੋਈ ਬਿਮਾਰੀ ਨਹੀ ਹੈ ਅਤੇ ਨਾ ਹੀ ਅਜਿਹੀ ਬਿਮਾਰੀ ਸਬੰਧੀ ਪੰਜਾਬ ਵਿਚ ਕੋਈ ਮਰੀਜ਼ ਦੇਖਣ ਨੂੰ ਮਿਲਿਆ ਹੈ । ਚੀਨ ਵਿਚ ਇਸ ਬਿਮਾਰੀ ਦੇ ਵਧੇ ਪ੍ਰਭਾਵ ਨੂੰ ਦੇਖਦਿਆਂ ਪੰਜਾਬ ਵਿਚ ਸਿਹਤ ਵਿਭਾਗ ਵੱਲੋਂ ਚੀਨ ਤੋਂ ਆਉਣ ਵਾਲੇ ਮਰੀਜ਼ਾਂ ਅਤੇ ਚਾਈਨੀਜ਼ ਏਅਰਲਾਈਨਜ਼ ਵਿਚ ਸਫ਼ਰ ਕਰਨ ਵਾਲੇ ਯਾਤਰੀਆਂ ਦੇ ਮੁਕੰਮਲ ਟੈਸਟ ਕਰਵਾਏ ਜਾ ਰਹੇ ਹਨ।
Posted By: Daily Suraj Bureau