ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ PM ਮੋਦੀ ਨਾਲ ਕੀਤੀ ਮੁਲਾਕਾਤ
- ਵਿਦੇਸ਼
- (Asia/Kolkata)
ਅਮਰੀਕੀ ਵਿਦੇਸ਼ ਮੰਤਰੀ Marco Rubio ਨੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ Narendra Modi ਨਾਲ ਨਵੀਂ ਦਿੱਲੀ ਵਿੱਚ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ Donald Trump ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਅਮਰੀਕਾ ਦੌਰੇ ਲਈ ਰਸਮੀ ਸੱਦਾ ਵੀ ਸੌਂਪਿਆ। ਦੋਵਾਂ ਆਗੂਆਂ ਵਿਚਾਲੇ ਹੋਈ ਇਸ ਉੱਚ ਪੱਧਰੀ ਬੈਠਕ ਵਿੱਚ ਰੱਖਿਆ, ਵਪਾਰ, ਊਰਜਾ, ਰਣਨੀਤਕ ਤਕਨਾਲੋਜੀ ਅਤੇ ਇੰਡੋ-ਪੈਸੀਫਿਕ ਖੇਤਰ ਵਿੱਚ ਸਹਿਯੋਗ ਸਮੇਤ ਕਈ ਮਹੱਤਵਪੂਰਨ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ ਅਤੇ ਇਰਾਨ ਸੰਕਟ ਨਾਲ ਜੁੜੇ ਮਾਮਲਿਆਂ ‘ਤੇ ਵੀ ਗੰਭੀਰ ਚਰਚਾ ਹੋਈ। ਇਸ ਬੈਠਕ ਵਿੱਚ ਭਾਰਤ ਦੇ ਵਿਦੇਸ਼ ਮੰਤਰੀ S. Jaishankar, ਰਾਸ਼ਟਰੀ ਸੁਰੱਖਿਆ ਸਲਾਹਕਾਰ Ajit Doval, ਭਾਰਤ ਵਿੱਚ ਅਮਰੀਕੀ ਰਾਜਦੂਤ ਸਰਜੀਓ ਗੌਰ ਅਤੇ ਅਮਰੀਕੀ ਅੰਡਰ ਸੈਕਟਰੀ ਐਲੀਸਨ ਹੂਕਰ ਵੀ ਮੌਜੂਦ ਰਹੇ। ਮਾਰਕੋ ਰੂਬੀਓ ਦੀ ਇਹ ਭਾਰਤ ਯਾਤਰਾ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਹਾਲੀਆ ਚੀਨ ਦੌਰੇ ਤੋਂ ਕੇਵਲ ਸੱਤ ਦਿਨ ਬਾਅਦ ਹੋ ਰਹੀ ਹੈ। ਇਸ ਕਾਰਨ ਅਮਰੀਕੀ ਮੀਡੀਆ ਵਿੱਚ ਇਸ ਦੌਰੇ ਨੂੰ ਲੈ ਕੇ ਵੱਖ-ਵੱਖ ਚਰਚਾਵਾਂ ਹੋ ਰਹੀਆਂ ਹਨ। ਕੁਝ ਰਿਪੋਰਟਾਂ ਵਿੱਚ ਇਸ ਫੇਰੀ ਨੂੰ ਇੱਕ ਮਹੱਤਵਪੂਰਨ ਕੂਟਨੀਤਿਕ ਕਦਮ ਦੇ ਨਾਲ- “ਡੈਮੇਜ ਕੰਟਰੋਲ ਮਿਸ਼ਨ” ਵਜੋਂ ਵੀ ਵੇਖਿਆ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ, ਟਰੰਪ ਦੇ ਹਾਲੀਆ ਚੀਨ ਦੌਰੇ ਨੇ ਏਸ਼ੀਆਈ ਰਾਜਨੀਤੀ ਵਿੱਚ ਨਵੀਆਂ ਚਿੰਤਾਵਾਂ ਪੈਦਾ ਕੀਤੀਆਂ ਹਨ। ਪੇਈਚਿੰਗ ਦੌਰੇ ਦੌਰਾਨ ਡੋਨਲਡ ਟਰੰਪ ਨੇ ਚੀਨੀ ਰਾਸ਼ਟਰਪਤੀ Xi Jinping ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਸੀ ਅਤੇ ਉਨ੍ਹਾਂ ਨੂੰ ਆਪਣਾ ਕਰੀਬੀ ਦੋਸਤ ਦੱਸਿਆ ਸੀ। ਇਸ ਤੋਂ ਬਾਅਦ ਹੁਣ ਭਾਰਤ ਨਾਲ ਰਣਨੀਤਕ ਸੰਬੰਧਾਂ ਵਿੱਚ ਸੰਤੁਲਨ ਬਣਾਈ ਰੱਖਣ ਲਈ ਅਮਰੀਕਾ ਵੱਲੋਂ ਇਹ ਕਦਮ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
Leave a Reply