2 ਤੋਂ 4 ਮਾਰਚ ਤੱਕ ਸਕੂਲ ਬੰਦ ਰਹਿਣਗੇ, ਪ੍ਰਸ਼ਾਸਨ ਵੱਲੋਂ ਫੈਸਲਾ
ਪੰਜਾਬ ਦੇ ਕਈ ਸਕੂਲਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਨੇ ਹੁਕਮ ਜਾਰੀ ਕੀਤੇ ਹਨ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲਾ ਮਹੱਲਾ ਤਿਉਹਾਰ 2 ਮਾਰਚ 2026 ਤੋਂ 4 ਮਾਰਚ 2026 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਹੋਲਾ ਮਹੱਲਾ ਦੌਰਾਨ ਲੱਖਾਂ ਦੀ ਤਾਦਾਦ ਵਿਚ ਦੇਸ਼-ਵਿਦੇਸ਼ ਤੋਂ ਸੰਗਤਾਂ ਪਵਿੱਤਰ ਭਾਵਨਾਵਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਆਮਦ ਤੇ ਆਮ ਜਨਤਾ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲਾਂ ਦੇ ਬੱਚਿਆਂ ਨੂੰ ਸਕੂਲ ਆਉਣ-ਜਾਣ ਵਿਚ ਦਿੱਕਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ/ਪ੍ਰਾਇਮਰੀ) ਰੂਪਨਗਰ ਅਤੇ ਕੀਰਤਪੁਰ ਸਾਹਿਬ ਬਲਾਕਾਂ ਵਿਚ ਪੈਂਦੇ ਸਾਰੇ ਵਿਦਿਅਕ ਅਦਾਰੇ ਸਰਕਾਰੀ/ਪ੍ਰਾਈਵੇਟ ਵਿਚ 2 ਮਾਰਚ 2026 ਤੋਂ 4 ਮਾਰਚ 2026 ਤੱਕ ਛੁੱਟੀ ਕੀਤੀ ਜਾਂਦੀ ਹੈ। ਹਾਲਾਂਕਿ, ਇਹ ਹੁਕਮ ਉਨ੍ਹਾਂ ਸਕੂਲਾਂ ‘ਤੇ ਲਾਗੂ ਨਹੀਂ ਹੋਵੇਗਾ, ਜਿਨ੍ਹਾਂ ਸਕੂਲਾਂ ਵਿਚ 2 ਮਾਰਚ 2026 ਤੋਂ 4 ਮਾਰਚ 2026 ਤੱਕ ਬੋਰਡ ਦੀਆਂ ਪ੍ਰੀਖਿਆਵਾਂ ਹਨ ।
Posted By: Daily Suraj Bureau