ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਕਾਰਵਾਈ, ਤੀਰਥ ਯਾਤਰਾ ਬੱਸ ਹਮਲੇ ਮਾਮਲੇ ‘ਚ ਦੋਸ਼ੀ ਗ੍ਰਿਫ਼ਤਾਰ
- ਪੰਜਾਬ
- (Asia/Kolkata)
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਚੱਲ ਰਹੀ ਇੱਕ ਬੱਸ ‘ਤੇ ਹਮਲੇ ਅਤੇ ਰਸਤਾ ਰੋਕਣ ਦੇ ਮਾਮਲੇ ਵਿੱਚ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ ਘਰਿੰਡਾ ਪੁਲਿਸ ਥਾਣਾ ਖੇਤਰ ਅਧੀਨ ਵਾਪਰੀ, ਜਿਸ ਸਬੰਧੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 281, 125ਏ, 126(2), 351 ਅਤੇ 109 ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਮੁਤਾਬਕ, ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਅਧੀਨ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਵਾਹਗਾ ਬਾਰਡਰ ਵੱਲ ਜਾ ਰਹੀ ਸੀ। ਇਸ ਦੌਰਾਨ ਦੋ ਨੌਜਵਾਨਾਂ ਨੇ ਆਪਣਾ ਵਾਹਨ ਬੱਸ ਦੇ ਅੱਗੇ ਖੜ੍ਹਾ ਕਰਕੇ ਉਸ ਦਾ ਰਸਤਾ ਰੋਕ ਲਿਆ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਦੋਵਾਂ ਨੌਜਵਾਨਾਂ ਨੇ ਬੱਸ ਵਿੱਚ ਸਵਾਰ ਸ਼ਰਧਾਲੂਆਂ ਨਾਲ ਗਾਲੀ-ਗਲੋਚ ਕੀਤੀ ਅਤੇ ਹੱਥੋਪਾਈ ਕਰਨ ਦੀ ਕੋਸ਼ਿਸ਼ ਵੀ ਕੀਤੀ। ਘਟਨਾ ਕਾਰਨ ਬੱਸ ਵਿੱਚ ਸਵਾਰ ਯਾਤਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ, ਬੱਸ ਵਿੱਚ ਕਰੀਬ 45 ਸ਼ਰਧਾਲੂ ਸਵਾਰ ਸਨ। ਇਨ੍ਹਾਂ ਵਿੱਚ ਲਗਭਗ 80 ਫੀਸਦੀ ਔਰਤਾਂ ਅਤੇ 20 ਫੀਸਦੀ ਬਜ਼ੁਰਗ ਸ਼ਾਮਲ ਸਨ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਘਟਨਾ ਨਾਲ ਸੰਬੰਧਿਤ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Leave a Reply