ਕਿਸਾਨਾਂ ਦੇ ਸੱਚੇ ਹਮਦਰਦ ਹਨ ਸੰਤ ਰਾਮਪਾਲ ਜੀ ਮਹਾਰਾਜ” - ਸੁਰੇਸ਼ ਕੌਥ
(ਜਗਸੀਰ ਲੌਂਗੋਵਾਲ)- ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਦੇਸ਼ ਪ੍ਰਧਾਨ ਸੁਰੇਸ਼ ਕੌਥ ਨੇ ਜਗਤਗੁਰੂ ਤੱਤਵ ਦਰਸ਼ੀ ਸੰਤ ਰਾਮਪਾਲ ਜੀ ਮਹਾਰਾਜ ਨਾਲ ਸਤਲੋਕ ਆਸ਼ਰਮ ਧਨਾਣਾ ਧਾਮ ਵਿਖੇ ਮੁਲਾਕਾਤ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਸੰਤ ਰਾਮਪਾਲ ਜੀ ਮਹਾਰਾਜ ਵੱਲੋਂ ਕਿਸਾਨਾਂ, ਮਜ਼ਦੂਰਾਂ ਅਤੇ ਸਮਾਜ ਦੇ ਹਰੇਕ ਵਰਗ ਲਈ ਕੀਤੇ ਜਾ ਰਹੇ ਵਿਸ਼ਾਲ ਸੇਵਾ ਕਾਰਜਾਂ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਧੰਨਵਾਦ ਪ੍ਰਗਟਾਇਆ ਅਤੇ ਪੱਗੜੀ ਪਹਿਨਾ ਕੇ ਸਨਮਾਨਿਤ ਕੀਤਾ। ਸੁਰੇਸ਼ ਕੌਥ ਨੇ ਕਿਹਾ ਕਿ ਜਦੋਂ ਪੰਜਾਬ ,ਹਰਿਆਣਾ , ਰਾਜਸਥਾਨ, ਦਿੱਲੀ ਅਤੇ ਉਤਰ ਪ੍ਰਦੇਸ਼ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਸੀ, ਉਸ ਸਮੇਂ ਸੰਤ ਰਾਮਪਾਲ ਜੀ ਮਹਾਰਾਜ ਦੇ ਆਦੇਸ਼ ਅਨੁਸਾਰ ਸਤਲੋਕ ਆਸ਼ਰਮਾਂ ਦੇ ਸੇਵਾਦਾਰਾਂ ਨੇ ਦਿਨ-ਰਾਤ ਪੀੜਤ ਲੋਕਾਂ ਅਤੇ ਕਿਸਾਨਾਂ ਦੀ ਸਹਾਇਤਾ ਲਈ ਮੈਦਾਨ ਵਿੱਚ ਉਤਰ ਕੇ ਮਨੁੱਖਤਾ ਦੀ ਮਿਸਾਲ ਪੇਸ਼ ਕੀਤੀ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਖੇਤਾਂ ਵਿੱਚ ਭਰੇ ਪਾਣੀ ਨੂੰ ਕੱਢਣ ਲਈ ਮੋਟਰਾਂ, ਪਾਈਪਲਾਈਨਾਂ ਅਤੇ ਹੋਰ ਜ਼ਰੂਰੀ ਸਾਮਾਨ ਮੁਹੱਈਆ ਕਰਵਾਇਆ ਗਿਆ, ਜਿਸ ਨਾਲ ਹਜ਼ਾਰਾਂ ਏਕੜ ਫਸਲ ਨੂੰ ਬਚਾਉਣ ਵਿੱਚ ਮਦਦ ਮਿਲੀ। ਉਨ੍ਹਾਂ ਕਿਹਾ ਕਿ ਕਈ ਪਿੰਡਾਂ ਵਿੱਚ ਸੰਤ ਜੀ ਦੇ ਅਨੁਯਾਈਆਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਕਿਸਾਨਾਂ ਦੇ ਖੇਤਾਂ ਵਿੱਚ ਪਹੁੰਚ ਕੇ ਸੇਵਾ ਕੀਤੀ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ, ਦੁੱਧ, ਪੀਣ ਵਾਲਾ ਪਾਣੀ ਅਤੇ ਹੋਰ ਜ਼ਰੂਰੀ ਸਮੱਗਰੀ ਵੀ ਵੰਡੀਂ। ਇਸ ਮਨੁੱਖਤਾ ਭਰੀ ਸੇਵਾ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਸੁਰੇਸ਼ ਕੌਥ ਨੇ ਇਹ ਵੀ ਕਿਹਾ ਕਿ ਕਿਸਾਨ ਮੋਰਚਿਆਂ ਦੌਰਾਨ ਵੀ ਸੰਤ ਰਾਮਪਾਲ ਜੀ ਮਹਾਰਾਜ ਨੇ ਕਿਸਾਨਾਂ ਦੇ ਦੁੱਖ ਨੂੰ ਸਮਝਦਿਆਂ ਵੱਡੇ ਪੱਧਰ ’ਤੇ ਸਹਿਯੋਗ ਦਿੱਤਾ। ਆਸ਼ਰਮਾਂ ਵੱਲੋਂ ਲਗਾਤਾਰ ਲੰਗਰ ਸੇਵਾ ਚਲਾਈ ਗਈ, ਜਿੱਥੇ ਹਜ਼ਾਰਾਂ ਕਿਸਾਨਾਂ ਲਈ ਭੋਜਨ ਅਤੇ ਹੋਰ ਸਹੂਲਤਾਂ ਦੀ ਵਿਵਸਥਾ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਸੇਵਾ ਬਿਨਾਂ ਕਿਸੇ ਸਵਾਰਥ ਅਤੇ ਪ੍ਰਚਾਰ ਦੇ ਸਿਰਫ਼ ਮਨੁੱਖਤਾ ਦੇ ਨਾਤੇ ਕੀਤੀ ਗਈ, ਜੋ ਆਪਣੇ ਆਪ ਵਿੱਚ ਵਿਲੱਖਣ ਉਦਾਹਰਨ ਹੈ। ਉਨ੍ਹਾਂ ਸੰਤ ਰਾਮਪਾਲ ਜੀ ਮਹਾਰਾਜ ਨੂੰ ਕਿਸਾਨ-ਮਜ਼ਦੂਰ ਵਰਗ ਦਾ ਸੱਚਾ ਹਮਦਰਦ ਦੱਸਦਿਆਂ ਕਿਹਾ ਕਿ ਅੱਜ ਜਦੋਂ ਸਮਾਜ ਵਿੱਚ ਸਵਾਰਥ ਵਧ ਰਿਹਾ ਹੈ, ਉੱਥੇ ਸੰਤ ਜੀ ਮਨੁੱਖਤਾ, ਭਾਈਚਾਰੇ ਅਤੇ ਸੇਵਾ ਦਾ ਸੰਦੇਸ਼ ਦੇ ਕੇ ਲੋਕਾਂ ਨੂੰ ਇਕੱਠਾ ਕਰਨ ਦਾ ਮਹਾਨ ਕਾਰਜ ਕਰ ਰਹੇ ਹਨ। ਸੁਰੇਸ਼ ਕੌਥ ਨੇ ਕਿਹਾ ਕਿ ਸੰਤ ਰਾਮਪਾਲ ਜੀ ਮਹਾਰਾਜ ਸਿਰਫ਼ ਸਮਾਜ ਸੇਵਾ ਹੀ ਨਹੀਂ, ਸਗੋਂ ਸਾਰੇ ਧਰਮਾਂ ਦੇ ਪਵਿੱਤਰ ਧਰਮ ਗ੍ਰੰਥਾਂ ਤੋਂ ਪ੍ਰਮਾਣਿਕ ਅਧਿਆਤਮਿਕ ਗਿਆਨ ਦੇ ਕੇ ਲੋਕਾਂ ਨੂੰ ਨਸ਼ਾ, ਪਾਖੰਡ, ਜਾਤ-ਪਾਤ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਕਰਨ ਦਾ ਵੀ ਮਹਾਨ ਉਪਰਾਲਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੰਤ ਜੀ ਦਾ ਇਹ ਸੰਦੇਸ਼ ਸਮਾਜ ਵਿੱਚ ਨਵੀਂ ਚੇਤਨਾ ਪੈਦਾ ਕਰ ਰਿਹਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਸਹੀ ਰਾਹ ਦਿਖਾ ਰਿਹਾ ਹੈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਸੰਤ ਰਾਮਪਾਲ ਜੀ ਮਹਾਰਾਜ ਵੱਲੋਂ ਕਿਸਾਨਾਂ, ਮਜ਼ਦੂਰਾਂ ਅਤੇ ਲੋੜਵੰਦ ਲੋਕਾਂ ਲਈ ਕੀਤੇ ਜਾ ਰਹੇ ਕਾਰਜ ਹਰਿਆਣਾ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਪ੍ਰੇਰਣਾ ਸਰੋਤ ਹਨ।
Posted By: Daily Suraj Bureau