ਬਟਾਲਾ ‘ਚ ਦਿਨ-ਦਿਹਾੜੇ ਗੋਲੀਬਾਰੀ, ਇੱਕ ਨਿਹੰਗ ਸਿੰਘ ਦੀ ਮੌਤ
- ਪੰਜਾਬ
- (Asia/Kolkata)
ਬਟਾਲਾ-ਗੁਰਦਾਸਪੁਰ ਰੋਡ ‘ਤੇ ਸਥਿਤ ਸਿੰਬਲ ਚੌਕ ਦੇ ਨੇੜੇ ਦਿਨ-ਦਿਹਾੜੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਇੱਕ ਨਿਹੰਗ ਸਿੰਘ ਦੀ ਮੌਤ ਹੋ ਗਈ, ਜਦਕਿ ਦੂਜੀ ਧਿਰ ਦੇ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ ਹਨ। ਮੁੱਢਲੀ ਜਾਣਕਾਰੀ ਅਨੁਸਾਰ, ਗੱਡੀ ਲੰਘਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵਿਵਾਦ ਸ਼ੁਰੂ ਹੋਇਆ ਸੀ। ਪਹਿਲਾਂ ਦੋਵਾਂ ਪਾਸਿਆਂ ਵਿਚ ਤਿੱਖੀ ਬਹਿਸ ਹੋਈ, ਜੋ ਕੁਝ ਹੀ ਸਮੇਂ ਵਿੱਚ ਹਿੰਸਕ ਝੜਪ ਵਿੱਚ ਤਬਦੀਲ ਹੋ ਗਈ। ਵਿਵਾਦ ਵਧਣ ਤੋਂ ਬਾਅਦ ਦੋਵਾਂ ਧਿਰਾਂ ਵੱਲੋਂ ਆਪਣੀਆਂ ਲਾਇਸੰਸੀ ਪਿਸਤੌਲਾਂ ਦੀ ਵਰਤੋਂ ਕਰਦਿਆਂ ਇੱਕ-ਦੂਜੇ ‘ਤੇ ਗੋਲੀਆਂ ਚਲਾਈਆਂ ਗਈਆਂ। ਗੋਲੀਬਾਰੀ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਘਟਨਾ ਦੌਰਾਨ ਇੱਕ ਨਿਹੰਗ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਦੂਜੀ ਧਿਰ ਦੇ ਤਿੰਨ ਨੌਜਵਾਨ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਮਾਮਲੇ ਸਬੰਧੀ ਪੁਲਿਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਦੇ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਤੱਥ ਇਕੱਠੇ ਕੀਤੇ ਜਾ ਰਹੇ ਹਨ।
Leave a Reply