ਥੈਲੇਸੀਮੀਆ ਬੱਚਿਆਂ ਲਈ ਜੀ.ਐਨ.ਈ ਕਾਲਜ ਵਿਖੇ ਖੂਨਦਾਨ ਕੈਂਪ ਲਾਇਆ

ਥੈਲੇਸੀਮੀਆ ਬੱਚਿਆਂ ਲਈ ਜੀ.ਐਨ.ਈ ਕਾਲਜ ਵਿਖੇ ਖੂਨਦਾਨ ਕੈਂਪ ਲਾਇਆ

ਸਾਲ ਵਿੱਚ ਤਿੰਨ ਤੋਂ ਚਾਰ ਵਾਰ ਖ਼ੂਨਦਾਨ ਕਰਨ ਨਾਲ ਵੱਡੀਆਂ ਬਿਮਾਰੀਆਂ ਤੋਂ ਰਾਹਤ ਮਿਲਦੀ ਹੈ- ਪ੍ਰਿੰਸੀਪਲ ਸਹਿਜਪਾਲ ਸਿੰਘ ( ਕਰਨੈਲ ਸਿੰਘ ਐੱਮ.ਏ.) ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਵਿਖੇ ਮਨੁੱਖਤਾ ਦੇ ਭਲੇ ਲਈ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਐਨ.ਐਸ.ਐਸ ਵਿੰਗ ਦੇ ਪ੍ਰੋਜੈਕਟ ਅਫਸਰ ਜਸਵੀਰ ਸਿੰਘ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਸੁਸਾਇਟੀ ਵੱਲੋਂ 866ਵਾਂ ਮਹਾਨ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮਹਾਨ ਖੂਨਦਾਨ ਕੈਂਪ ਦਾ ਉਦਘਾਟਨ ਕਰਦਿਆਂ ਪ੍ਰਿੰਸੀਪਲ ਸਹਿਜਪਾਲ ਸਿੰਘ ਨੇ ਥੈਲਸੀਮੀਆਂ ਬੱਚਿਆਂ ਦੇ ਭਲੇ ਲਈ ਲਗਾਏ ਗਏ ਮਹਾਨ ਖੂਨਦਾਨ ਕੈਂਪ ਦੀ ਸ਼ਾਲਾਘਾ ਕੀਤੀ ਅਤੇ ਕਿਹਾ ਇਸ ਉਪਰਾਲੇ ਨਾਲ ਕਈ ਕੀਮਤੀ ਮਨੁੱਖੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ । ਸਾਲ 'ਚ ਤਿੰਨ ਤੋਂ ਚਾਰ ਵਾਰ ਖ਼ੂਨਦਾਨ ਕਰਨ ਨਾਲ ਵੱਡੀਆਂ ਬਿਮਾਰੀਆਂ ਤੋਂ ਰਾਹਤ ਮਿਲਦੀ ਹੈ ਅਤੇ ਅਸੀਂ ਤੰਦਰੁਸਤ ਰਹਿ ਸਕਦੇ ਹਾਂ। ਇਸ ਮੌਕੇ ਪ੍ਰਿੰਸੀਪਲ ਸਹਿਜਪਾਲ ਸਿੰਘ ਨੇ ਖੂਨਦਾਨ ਕਰ ਰਹੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਹੌਂਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਤੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਨੇ ਦੱਸਿਆ ਡਾ: ਅਮਨਪ੍ਰੀਤ ਕੌਰ ਬੀ.ਟੀ.ਓ ਸਿਵਲ ਹਸਪਤਾਲ ਬਲੱਡ ਬੈਂਕ ਦੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਖੂਨ ਥੈਲੇਸੀਮੀਆ ਬੱਚਿਆਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਤੇ ਡਾ: ਰਾਜਵੀਰ ਕੌਰ, ਸੁਰਿੰਦਰ ਕੌਰ ਸੰਧੂ, ਡਾ: ਸ਼ੇਰਿਆ,ਰਾਣਾ ਸਿੰਘ ਦਾਦ, ਗੁਰਪ੍ਰੀਤ ਸਿੰਘ, ਸਰਬਜੀਤ ਸਿੰਘ ਸੋਹਲ, ਸੁਖਵਿੰਦਰ ਕੌਰ, ਨੀਰੂ, ਪ੍ਰਭਜੋਤ ਹਾਜ਼ਰ ਸਨ ।