Daily Suraj

ਪੰਜਾਬੀ

ਵਿਆਹ ਸਮਾਗਮ ‘ਚ ‘ਆਪ’ ਸਰਪੰਚ ਕਤਲ ਮਾਮਲਾ: ਪੁਲਿਸ ਮੁਕਾਬਲੇ ਤੋਂ ਬਾਅਦ ਦੋ ਸ਼ੂਟਰ ਕਾਬੂ

25 Feb, 2026 03:33 PM

ਮਾਮਲੇ ‘ਚ ਦੋ ਜਣੇ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਗ੍ਰਿਫ਼ਤਾਰ ਤਾਰਨ ਤਾਰਨ ‘ਚ ਦਿਨ ਦਿਹਾੜੇ ਇਕ ਵਿਆਹ ਸਮਾਗਮ ਦੌਰਾਨ ਆਦਮੀ ਪਾਰਟੀ ਦੇ ਸਰਪੰਚ ਹਰਬਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੇ ਮਾਮਲੇ ‘ਚ ਵੱਡੀ ਖ਼ਬਰ ਸਾਹਮਣੇ ਆਈ ਹੈ। ਬੁੱਧਵਾਰ ਸਵੇਰੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਜਲੋਕੇ ਨੇੜੇ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਹੋਏ ਮੁਕਾਬਲੇ ਵਿੱਚ ਕਤਲ ਕਾਂਡ ਦੇ ਦੋ ਮੁੱਖ ਸ਼ੂਟਰ ਪੁਲਿਸ ਨਾਲ ਮੁਕਾਬਲੇ ਦੌਰਾਨ ਜ਼ਖਮੀ ਹੋ ਗਏ। ਦੋਵਾਂ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਸ਼ੂਟਰਾਂ ਦੀ ਪਛਾਣ ਅਰਸ਼ਦੀਪ ਸਿੰਘ ਅਤੇ ਰਮਨਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਤੋਂ ਦੋ 9 ਐਮਐਮ ਅਤੇ 30 ਬੋਰ ਪਿਸਤੌਲ ਬਰਾਮਦ ਕੀਤੇ ਹਨ। ਮੁਕਾਬਲਾ ਸਵੇਰੇ 9 ਵਜੇ ਦੇ ਕਰੀਬ ਹੋਇਆ। ਸਦਰ ਪੱਟੀ ਅਤੇ ਐਸਐਚਓ ਸਰਹਾਲੀ ਦੀਆਂ ਪੁਲਿਸ ਟੀਮਾਂ ਜਲੋਕੇ ਪਿੰਡ ਨੇੜੇ ਗਸ਼ਤ ਕਰ ਰਹੀਆਂ ਸਨ। ਪੁਲਿਸ ਨੇ ਮੋਟਰਸਾਈਕਲ ‘ਤੇ ਦੋ ਸ਼ੱਕੀ ਵਿਅਕਤੀਆਂ ਨੂੰ ਦੇਖਿਆ ਅਤੇ ਉਨ੍ਹਾਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਮੁਕਾਬਲੇ ਦੌਰਾਨ, ਬਾਈਕ ਸਵਾਰਾਂ ਨੇ ਮਾਰਨ ਦੇ ਇਰਾਦੇ ਨਾਲ ਪੁਲਿਸ ਟੀਮ ‘ਤੇ ਗੋਲੀਬਾਰੀ ਕੀਤੀ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਦੋਵੇਂ ਸ਼ੱਕੀ ਜ਼ਖਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਐਸਐਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਚੋਹਲਾ ਸਾਹਿਬ ਦੇ ਰਹਿਣ ਵਾਲੇ ਅਤੇ ਸਿੱਧੂ ਫਾਰਮ ਕਤਲ ਕਾਂਡ ਦੇ ਮੁੱਖ ਦੋਸ਼ੀ ਰਮਨਪ੍ਰੀਤ ਸਿੰਘ ਨੂੰ ਦੋ ਗੋਲੀਆਂ ਲੱਗੀਆਂ ਹਨ। ਜਲੰਧਰ ਦੇ ਗੜ੍ਹਕੇ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਦੀ ਲੱਤ ਵਿੱਚ ਗੋਲੀ ਲੱਗੀ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਕੁਝ ਦਿਨ ਪਹਿਲਾਂ ਵੀ ਤਰਨ ਤਾਰਨ ਦੇ ਪਿੰਡ ਨੌਸ਼ਹਿਰਾ ਪੰਨੂਆ ਨਜ਼ਦੀਕ ਐਨਕਾਊਂਟਰ ਦੌਰਾਨ ਦੋ ਸ਼ੂਟਰਾਂ ਨੂੰ ਕਾਬੂ ਕੀਤਾ ਸੀ। ਉਨ੍ਹਾਂ ਨੇ ਬਾਈਕ ‘ਤੇ ਭੱਜਦੇ ਹੋਏ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ ਸੀ, ਜਿਸ ਤੋਂ ਬਾਅਦ ਪੁਲਿਸ ਦੀ ਜਵਾਬੀ ਕਾਰਵਾਈ ‘ਚ ਦੋਵੇਂ ਮੁਲਜ਼ਮ ਗੋਲੀ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਏ ਸਨ ਅਤੇ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਜ਼ਖਮੀ ਹਾਲਤ ‘ਚ ਗ੍ਰਿਫਤਾਰ ਕਰਕੇ ਹਸਪਤਾਲ ਦਾਖਲ ਕਰਵਾਇਆ ਸੀ। ਪਹਿਲਾਂ ਫੜੇ ਗਏ ਮੁਲਜ਼ਮਾਂ ਦੀ ਪਛਾਣ ਸ਼ਰਨਪ੍ਰੀਤ ਸਿੰਘ ਅਤੇ ਹਰਦੀਪ ਸਿੰਘ ਵਜੋਂ ਹੋਈ ਸੀ।

Posted By: Daily Suraj Bureau

Latest News