ਅੰਮ੍ਰਿਤਸਰ ਦੌਰੇ ਦੌਰਾਨ ਪ੍ਰੀਤ ਕੌਰ ਗਿੱਲ ਦਾ ਸਨਮਾਨ, ਸ਼੍ਰੋਮਣੀ ਕਮੇਟੀ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ ਦੌਰੇ ਦੌਰਾਨ ਪ੍ਰੀਤ ਕੌਰ ਗਿੱਲ ਦਾ ਸਨਮਾਨ, ਸ਼੍ਰੋਮਣੀ ਕਮੇਟੀ ਨਾਲ ਕੀਤੀ ਮੁਲਾਕਾਤ

ਯੂਕੇ ਦੇ ਬਰਮਿੰਘਮ ਦੇ ਐਜਬੈਸਟਨ ਤੋਂ ਸੰਸਦ ਮੈਂਬਰ Preet Kaur Gill ਅੱਜ Sri Harmandir Sahib ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਤਮਸਤਕ ਹੋਣ ਉਪਰੰਤ ਉਹ Shiromani Gurdwara Parbandhak Committee ਦੇ ਦਫ਼ਤਰ ਪਹੁੰਚੇ, ਜਿਥੇ ਉਨ੍ਹਾਂ ਦੀ ਮੁਲਾਕਾਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ Harjinder Singh Dhami ਨਾਲ ਹੋਈ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੀਤ ਕੌਰ ਗਿੱਲ ਨੂੰ ਜੀ ਆਇਆਂ ਆਖਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਭੇਟ ਕਰਕੇ ਸਨਮਾਨਿਤ ਕੀਤਾ। ਸਨਮਾਨ ਪ੍ਰਾਪਤ ਕਰਨ ਤੋਂ ਬਾਅਦ ਪ੍ਰੀਤ ਕੌਰ ਗਿੱਲ ਨੇ ਸ਼੍ਰੋਮਣੀ ਕਮੇਟੀ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਾ ਉਹਨਾਂ ਲਈ ਵੱਡੀ ਖੁਸ਼ਕਿਸਮਤੀ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪਵਿੱਤਰ ਧਾਮ ਸਮੁੱਚੀ ਮਨੁੱਖਤਾ ਲਈ ਰਾਹ-ਦਸੇਰਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੰਸਦ ਮੈਂਬਰ ਬਣਨ ਤੋਂ ਬਾਅਦ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕਰਨ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਇੱਥੇ ਆਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਸ਼ਵ ਵਿੱਚ ਬਣੇ ਮੌਜੂਦਾ ਜੰਗੀ ਹਾਲਾਤਾਂ ਦੇ ਸੁਧਾਰ ਅਤੇ ਦੁਨੀਆ ਵਿੱਚ ਅਮਨ-ਸ਼ਾਂਤੀ ਕਾਇਮ ਰਹਿਣ ਲਈ ਵੀ ਅਰਦਾਸ ਕੀਤੀ।