ਮਨੀ ਲਾਂਡਰਿੰਗ ਮਾਮਲੇ ‘ਚ ਜੇਲ੍ਹ ਭੇਜੇ ਗਏ ਸੰਜੀਵ ਅਰੋੜਾ ਨਾਲ ਅੱਜ ਹੋਵੇਗੀ ਅਹਿਮ ਮੁਲਾਕਾਤ
- ਪੰਜਾਬ
- (Asia/Kolkata)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰੂਗ੍ਰਾਮ ਜੇਲ੍ਹ ਵਿੱਚ ਸਾਬਕਾ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨ ਜਾਣਗੇ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ। ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਵੱਲੋਂ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਆਮ ਆਦਮੀ ਪਾਰਟੀ ਦੇ ਚੋਟੀ ਦੇ ਆਗੂ ਉਨ੍ਹਾਂ ਨੂੰ ਜੇਲ੍ਹ ਵਿੱਚ ਮਿਲਣ ਪਹੁੰਚਣਗੇ। ਇਸ ਮੁਲਾਕਾਤ ਨੂੰ ਸਿਆਸੀ ਪੱਖੋਂ ਵੀ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਜਾਂਚ ਏਜੰਸੀ ਨੇ ਪਹਿਲਾਂ ਉਨ੍ਹਾਂ ਨੂੰ ਸੱਤ ਦਿਨਾਂ ਦੇ ਰਿਮਾਂਡ ‘ਤੇ ਲਿਆ ਸੀ। ਇਸ ਤੋਂ ਬਾਅਦ ਦੋ ਦਿਨਾਂ ਦਾ ਵਾਧੂ ਰਿਮਾਂਡ ਵੀ ਦਿੱਤਾ ਗਿਆ। ਪੁੱਛਗਿੱਛ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਸੰਜੀਵ ਅਰੋੜਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ, ਜਿਸ ਤੋਂ ਬਾਅਦ ਉਹ ਇਸ ਸਮੇਂ ਗੁਰੂਗ੍ਰਾਮ ਜੇਲ੍ਹ ਵਿੱਚ ਬੰਦ ਹਨ।
Leave a Reply