Daily Suraj

ਪੰਜਾਬੀ

ਪੈਟਰੋਲ ਕੀਮਤਾਂ ‘ਚ ਬਦਲਾਅ: ਪ੍ਰੀਮੀਅਮ ਪੈਟਰੋਲ ਮਹਿੰਗਾ, ਆਮ ਪੈਟਰੋਲ-ਡੀਜ਼ਲ ਸਥਿਰ

20 Mar, 2026 02:27 PM

ਮਿਡਲ ਈਸਟ ਵਿੱਚ ਜਾਰੀ ਸੰਘਰਸ਼ ਦਾ ਪ੍ਰਭਾਵ ਹੁਣ ਭਾਰਤ ਦੇ ਈਂਧਨ ਬਾਜ਼ਾਰ ‘ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ। ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਦੇਸ਼ ਵਿੱਚ ਪ੍ਰੀਮੀਅਮ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਐਲਾਨ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ, 20 ਮਾਰਚ 2026 ਤੋਂ ਪ੍ਰੀਮੀਅਮ ਪੈਟਰੋਲ ਦੀ ਕੀਮਤ ਵਿੱਚ 2.30 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ ਦਿੱਲੀ ਵਿੱਚ ਪ੍ਰਤੀ ਲੀਟਰ ਪ੍ਰੀਮੀਅਮ ਪੈਟਰੋਲ ਦੀ ਕੀਮਤ 113.77 ਰੁਪਏ ਹੋ ਗਈ ਹੈ। ਤੇਲ ਕੰਪਨੀਆਂ ਨੇ ਦੱਸਿਆ ਕਿ ਇਹ ਵਾਧਾ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਏ ਉਛਾਲ ਕਾਰਨ ਕੀਤਾ ਗਿਆ ਹੈ। ਕੱਚੇ ਤੇਲ ਦੀਆਂ ਕੀਮਤਾਂ ‘ਚ ਇਹ ਤੇਜ਼ੀ ਅਮਰੀਕਾ, ਇਜ਼ਰਾਈਲ ਅਤੇ ਈਰਾਨ ਦਰਮਿਆਨ ਜਾਰੀ ਟਕਰਾਅ ਦੇ ਨਤੀਜੇ ਵਜੋਂ ਆਈ ਹੈ। ਹਾਲਾਂਕਿ, ਆਮ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ। ਪ੍ਰੀਮੀਅਮ ਪੈਟਰੋਲ ਦੀਆਂ ਨਵੀਆਂ ਦਰਾਂ 20 ਮਾਰਚ ਸਵੇਰੇ 6 ਵਜੇ ਤੋਂ ਲਾਗੂ ਹੋ ਚੁੱਕੀਆਂ ਹਨ।

Posted By: Daily Suraj Bureau

Latest News