Daily Suraj

ਪੰਜਾਬੀ

ਅੰਮ੍ਰਿਤਸਰ ਵਿੱਚ ਪਟਾਕਿਆਂ ਨੂੰ ਲੱਗੀ ਅੱਗ ਨਾਲ ਵਾਪਰਿਆ ਵੱਡਾ ਹਾਦਸਾ, ਫੋਰੈਂਸਿਕ ਜਾਂਚ ਜਾਰੀ

21 May, 2026 02:57 PM

ਅੰਮ੍ਰਿਤਸਰ ਵਿੱਚ ਅੱਜ ਇਕ ਘਰ ਵਿੱਚ ਹੋਏ ਜ਼ੋਰਦਾਰ ਧਮਾਕੇ ਤੋਂ ਬਾਅਦ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਧਮਾਕਾ ਇੰਨਾ ਤੀਬਰ ਸੀ ਕਿ ਘਰ ਦੀ ਛੱਤ ਵਿੱਚ ਤਰੇੜਾਂ ਪੈ ਗਈਆਂ ਅਤੇ ਬਾਹਰ ਲੱਗੇ ਸ਼ੀਸ਼ੇ ਵੀ ਟੁੱਟ ਗਏ। ਧਮਾਕੇ ਦੀ ਆਵਾਜ਼ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਇਸ ਹਾਦਸੇ ਵਿੱਚ ਦੋ ਔਰਤਾਂ ਬੁਰੀ ਤਰ੍ਹਾਂ ਝੁਲਸ ਗਈਆਂ। ਦੋਵਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ACP ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਦੀ ਮਦਦ ਨਾਲ ਕਰੀਬ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ਬੁਝਾਉਣ ਤੋਂ ਬਾਅਦ ਘਰ ਅੰਦਰ ਫਸੀ ਔਰਤਾਂ ਨੂੰ ਬਾਹਰ ਕੱਢਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਫੋਰੈਂਸਿਕ ਟੀਮਾਂ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ। ਟੀਮਾਂ ਵੱਲੋਂ ਸਬੂਤ ਇਕੱਠੇ ਕਰਕੇ ਧਮਾਕੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ ‘ਤੇ ਪਹੁੰਚੇ ADCP ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਪ੍ਰਾਰੰਭਿਕ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਘਰ ਵਿੱਚ ਪਟਾਕੇ ਸਟੋਰ ਕੀਤੇ ਹੋਏ ਸਨ। ਪਟਾਕਿਆਂ ਨੂੰ ਅੱਗ ਲੱਗਣ ਕਾਰਨ ਇਹ ਹਾਦਸਾ ਵਾਪਰਿਆ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Posted By: Daily Suraj Bureau

Latest News