ਅਕਾਲ ਤਖ਼ਤ ਸਾਹਿਬ ਨੇ ਹਰੀ ਸਿੰਘ ਨਲਵਾ ‘ਤੇ ਫ਼ਿਲਮ ਬਣਾਉਣ ਦੀ ਪੇਸ਼ਕਸ਼ ਕੀਤੀ ਰੱਦ
- ਪੰਜਾਬ
- (Asia/Kolkata)
Akal Takht Sahib ਵੱਲੋਂ ਸਿੱਖ ਯੋਧੇ Hari Singh Nalwa ਦੇ ਜੀਵਨ ‘ਤੇ ਫ਼ਿਲਮ ਬਣਾਉਣ ਸਬੰਧੀ ਆਈ ਪੇਸ਼ਕਸ਼ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਫੈਸਲਾ ਜਥੇਦਾਰ Giani Kuldeep Singh Gargaj ਵੱਲੋਂ ਲਿਆ ਗਿਆ ਹੈ। ਜਥੇਦਾਰ ਗੜਗੱਜ ਨੇ ਦੱਸਿਆ ਕਿ 28 ਦਸੰਬਰ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਇਹ ਸਪਸ਼ਟ ਫੈਸਲਾ ਕੀਤਾ ਗਿਆ ਸੀ ਕਿ ਪੁਰਾਤਨ ਸਿੱਖ ਯੋਧਿਆਂ ਦੇ ਜੀਵਨ ‘ਤੇ ਫ਼ਿਲਮਾਂ, ਐਨੀਮੇਸ਼ਨ ਫ਼ਿਲਮਾਂ ਜਾਂ ਆਰਟੀਫ਼ੀਸ਼ਲ ਇੰਟੈਲੀਜੈਂਸ ਅਧਾਰਿਤ ਵੀਡੀਓ ਤਿਆਰ ਨਹੀਂ ਕੀਤੀਆਂ ਜਾ ਸਕਦੀਆਂ। ਉਨ੍ਹਾਂ ਕਿਹਾ ਕਿ ਹਰੀ ਸਿੰਘ ਨਲਵਾ ਵੀ ਇਸੇ ਸ਼੍ਰੇਣੀ ਵਿੱਚ ਆਉਂਦੇ ਹਨ, ਇਸ ਲਈ ਉਨ੍ਹਾਂ ਦੇ ਜੀਵਨ ‘ਤੇ ਫ਼ਿਲਮ ਨੂੰ ਮਨਜ਼ੂਰੀ ਨਹੀਂ ਦਿੱਤੀ ਜਾ ਸਕਦੀ। ਜਿਕਰਯੋਗ ਹੈ ਕਿ ਮੁੰਬਈ ਆਧਾਰਤ Bhanushali Studios Limited ਦੇ ਕੋ-ਪ੍ਰੋਡਿਊਸਰ Bhavesh Bhanushali ਵੱਲੋਂ ਹਾਲ ਹੀ ਵਿੱਚ ਜਥੇਦਾਰ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਗਈ ਸੀ ਕਿ ਉਨ੍ਹਾਂ ਦੀ ਕੰਪਨੀ ਸਿੱਖ ਇਤਿਹਾਸ ਦੇ ਮਹਾਨ ਯੋਧੇ ਹਰੀ ਸਿੰਘ ਨਲਵਾ ਦੇ ਜੀਵਨ ‘ਤੇ ਫ਼ਿਲਮ ਬਣਾਉਣਾ ਚਾਹੁੰਦੀ ਹੈ। ਇਸ ਸਬੰਧੀ ਉਨ੍ਹਾਂ ਨੇ ਜਥੇਦਾਰ ਅਤੇ Shiromani Gurdwara Parbandhak Committee ਦੇ ਮੈਂਬਰਾਂ ਨਾਲ ਮੁਲਾਕਾਤ ਦੀ ਵੀ ਇੱਛਾ ਜਤਾਈ ਸੀ। ਇਸ ਮਾਮਲੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਥੇਦਾਰ ਦੇ ਆਦੇਸ਼ਾਂ ਅਨੁਸਾਰ ਕੰਪਨੀ ਦੇ ਕੋ-ਪ੍ਰੋਡਿਊਸਰ ਨੂੰ ਲਿਖਤੀ ਰੂਪ ਵਿੱਚ ਇਹ ਸੂਚਨਾ ਭੇਜ ਦਿੱਤੀ ਗਈ ਹੈ ਕਿ ਹਰੀ ਸਿੰਘ ਨਲਵਾ ਦੇ ਜੀਵਨ ‘ਤੇ ਫ਼ਿਲਮ ਬਣਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਇਹ ਵੀ ਦੱਸਿਆ ਕਿ ਕੰਪਨੀ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਕੀਤੇ ਗਏ ਹਾਲੀਆ ਫੈਸਲੇ ਦੀ ਅਸਲ ਕਾਪੀ ਅਤੇ ਇਸਦਾ ਅੰਗਰੇਜ਼ੀ ਅਨੁਵਾਦ ਵੀ ਭੇਜਿਆ ਗਿਆ ਹੈ, ਤਾਂ ਜੋ ਭਵਿੱਖ ਵਿੱਚ ਸਿੱਖ ਵਿਸ਼ਿਆਂ ‘ਤੇ ਕੰਮ ਕਰਦੇ ਸਮੇਂ ਇਹ ਪਾਬੰਦੀਆਂ ਧਿਆਨ ਵਿੱਚ ਰੱਖੀਆਂ ਜਾਣ।
Leave a Reply