Daily Suraj

ਪੰਜਾਬੀ

ਕੜਾਕੇ ਦੀ ਠੰਢ ਨੇ ਠਾਰਿਆ ਪੰਜਾਬ ; ਮੌਸਮ ਵਿਭਾਗ ਵੱਲੋਂ ਅੱਜ ਰੈੱਡ ਅਲਰਟ ਜਾਰੀ

13 Jan, 2026 12:21 PM

ਚੰਡੀਗੜ੍ਹ, ਉੱਤਰੀ ਭਾਰਤ ਵਿੱਚ ਸੀਤ ਲਹਿਰ ਦਾ ਪ੍ਰਕੋਪ ਜਾਰੀ ਹੈ। ਰਾਜਧਾਨੀ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਆਮ ਨਾਲੋਂ ਕਾਫ਼ੀ ਹੇਠਾਂ ਦਰਜ ਕੀਤਾ ਜਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਠੰਢ ਨਾਲ ਨਜਿੱਠਣਾ ਪੈ ਰਿਹਾ ਹੈ। ਸੰਘਣੀ ਧੁੰਦ ਅਤੇ ਸੀਤ ਲਹਿਰ ਕਾਰਨ ਪੂਰਾ ਜਨ-ਜੀਵਨ ਪ੍ਰਭਾਵਿਤ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਠੰਢ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ, ਠੰਢ ਆਪਣੇ ਸਿਖਰ ‘ਤੇ ਪਹੁੰਚ ਗਈ ਹੈ। 15 ਜਨਵਰੀ ਤੱਕ ਸਖ਼ਤ ਠੰਢ ਤੋਂ ਕੋਈ ਰਾਹਤ ਨਹੀਂ ਮਿਲੇਗੀ। ਇਸ ਸਮੇਂ ਦੌਰਾਨ, ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪਵੇਗੀ। ਠੰਢ ਕਾਰਨ, ਬਠਿੰਡਾ ਦਾ ਘੱਟੋ-ਘੱਟ ਤਾਪਮਾਨ ਪਹਿਲੀ ਵਾਰ 0.6 ਡਿਗਰੀ ਤੱਕ ਪਹੁੰਚ ਗਿਆ ਹੈ। ਇਹ ਇਸ ਸੀਜ਼ਨ ਵਿੱਚ ਪੰਜਾਬ ਦਾ ਸਭ ਤੋਂ ਘੱਟ ਤਾਪਮਾਨ ਹੈ। ਮੌਸਮ ਵਿਭਾਗ ਅਨੁਸਾਰ, 17 ਅਤੇ 18 ਜਨਵਰੀ ਨੂੰ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਇਸ ਨਾਲ ਸੁੱਕੀ ਠੰਢ ਤੋਂ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਵਿੱਚ ਬਹੁਤ ਜ਼ਿਆਦਾ ਠੰਢ ਪਵੇਗੀ। ਇਨ੍ਹਾਂ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਲੁਧਿਆਣਾ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪਵੇਗੀ। ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਲਈ ਵੀ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

Posted By: Daily Suraj Bureau

Latest News