Daily Suraj

ਪੰਜਾਬੀ

ਮੋਹਾਲੀ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਸਰਬਜੀਤ ਸਮਾਣਾ ਨੇ ਸੰਭਾਲੀ ਕਮਾਨ

09 Jun, 2026 06:58 PM

ਮੋਹਾਲੀ ਨਗਰ ਨਿਗਮ ਨੂੰ ਮੰਗਲਵਾਰ ਨੂੰ ਨਵਾਂ ਮੇਅਰ ਮਿਲ ਗਿਆ। ਵਿਧਾਇਕ ਕੁਲਵੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਸਮਾਣਾ ਨੂੰ ਮੇਅਰ ਦੇ ਅਹੁਦੇ ਲਈ ਚੁਣਿਆ ਗਿਆ ਹੈ। ਇਸ ਦੇ ਨਾਲ ਹੀ ਆਰ.ਪੀ. ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਚੰਨਾ ਨੂੰ ਡਿਪਟੀ ਮੇਅਰ ਚੁਣਿਆ ਗਿਆ। ਮੇਅਰ ਅਤੇ ਹੋਰ ਅਹੁਦਿਆਂ ਲਈ ਹੋਈ ਚੋਣ ਪ੍ਰਕਿਰਿਆ ਦੌਰਾਨ ਨਗਰ ਨਿਗਮ ਦੀ ਮੀਟਿੰਗ ਵਿੱਚ ਕਈ ਸਿਆਸੀ ਘਟਨਾਕ੍ਰਮ ਵੀ ਦੇਖਣ ਨੂੰ ਮਿਲੇ। ਚੋਣ ਤੋਂ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਇਸ ਪ੍ਰਕਿਰਿਆ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਕੌਂਸਲਰ ਨੇ ਵੀ ਮੀਟਿੰਗ ਦੌਰਾਨ ਵਾਕਆਊਟ ਕੀਤਾ। ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੀਟਿੰਗ ਦੌਰਾਨ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਨਾਲ ਹੀ, ਕਾਰਵਾਈ ਨੂੰ ਗੁਪਤ ਰੱਖਣ ਲਈ ਵੀ ਖਾਸ ਇੰਤਜ਼ਾਮ ਕੀਤੇ ਗਏ ਸਨ। ਮੋਹਾਲੀ ਨਗਰ ਨਿਗਮ ਵਿੱਚ ਨਵੇਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨਾਲ ਹੁਣ ਨਗਰ ਨਿਗਮ ਦੇ ਪ੍ਰਸ਼ਾਸਨਿਕ ਕੰਮਕਾਜ ਨੂੰ ਨਵੀਂ ਦਿਸ਼ਾ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।

Posted By: Daily Suraj Bureau

Latest News