Daily Suraj

ਪੰਜਾਬੀ

ਬੇਅਦਬਦੀ ਕਰਨ ਵਾਲੇ ਨੂੰ ਦਿੱਤੀ ਜਾਵੇ ਮਿਸਾਲੀ ਸਜ਼ਾ : ਗਿਆਨੀ ਰਘਬੀਰ ਸਿੰਘ

03 Jun, 2025 09:18 PM

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ ਵਿਖੇ ਇਕ ਵਿਅਕਤੀ ਵਲੋਂ ਗੁਟਕਾ ਸਾਹਿਬ ਪਾੜ ਕੇ ਗੁਰਬਾਣੀ ਦੀ ਬੇਅਦਬੀ ਕਰਨ ਦੀ ਘਟਨਾ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਾ ਚਾਹੀਦਾ ਬਲਕਿ ਵੱਧ ਤੋਂ ਵੱਧ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਉਹਨਾਂ ਨੇ ਇਹ ਵੀ ਕਿਹਾ ਇਸ ਘਟਨਾ ਦੇ ਪਿਛੇ ਜੋ ਮੁੱਖ ਦੋਸ਼ੀ ਹਨ, ਉਹਨਾਂ ਨੂੰ ਵੀ ਸਾਹਮਣੇ ਲਿਆਉਣਾ ਚਾਹੀਦਾ ਹੈ। ਸਿੰਘ ਸਾਹਿਬ ਨੇ ਕਿਹਾ ਕਿ ਸਿੱਖ ਕੌਮ ਲਈ ਜੂਨ ਦਾ ਪਹਿਲਾ ਹਫ਼ਤਾ ਅਤਿ ਦੁਖਦਾਈ ਹੁੰਦਾ ਹੈ। ਇਸ ਮੌਕੇ ਅਜਿਹੀਆਂ ਘਟਨਾਵਾਂ ਦਾ ਵਾਪਰ ਜਾਣਾ ਕੌਮ ਨੂੰ ਹੋਰ ਵੀ ਪੀੜਾ ਦੇਣ ਵਾਲਾ ਹੁੰਦਾ ਹੈ। ਸਿੰਘ ਸਾਹਿਬ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਇਸ ਵਿਅਕਤੀ ’ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰੇ ਤਾਂ ਜੋ ਅੱਗੇ ਤੋਂ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪੈ ਸਕੇ।

#Beadbi #AkalTakht #GianiRaghbirSingh #SikhFaith #RespectReligiousPlaces #JusticeForBeadbi #SikhNews #PanthicUnity

Posted By: Daily Suraj Bureau

Latest News