ਲੋਕ ਸਭਾ ਵਿੱਚ ਹੰਗਾਮਾ ਕਾਰਨ ਬਜਟ ਸੈਸ਼ਨ: ਮੋਦੀ ਦਾ ਸੰਬੋਧਨ ਕੈਂਸਲ
- ਦੇਸ਼
- (Asia/Kolkata)
ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਰਾਸ਼ਟਰਪਤੀ ਦੇ ਭਾਸ਼ਣ ‘ਤੇ ਲੋਕ ਸਭਾ ਵਿੱਚ ਧੰਨਵਾਦ ਮਤੇ ‘ਤੇ ਚਰਚਾ ਦਾ ਅੱਜ ਸ਼ਾਮ 5 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਵਾਬ ਦੇਣ ਵਾਲੇ ਸਨ, ਪਰ ਉਨ੍ਹਾਂ ਦਾ ਸੰਬੋਧਨ ਨਹੀਂ ਹੋ ਸਕਿਆ। ਵਿਰੋਧੀ ਮੈਂਬਰਾਂ ਦੇ ਹੰਗਾਮੇ ਕਾਰਨ ਬੁੱਧਵਾਰ ਨੂੰ ਲੋਕ ਸਭਾ ਦੀ ਕਾਰਵਾਈ (Parliament) ਤਿੰਨ ਵਾਰ ਮੁਲਤਵੀ ਹੋਣ ਤੋਂ ਬਾਅਦ ਅਖੀਰ ਸ਼ਾਮ ਪੰਜ ਵਜੇ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ, ਜਦੋਂ ਪੀਯੂਸ਼ ਗੋਇਲ ਟ੍ਰੇਡ ਡੀਲ (ਵਪਾਰਕ ਸਮਝੌਤੇ) ‘ਤੇ ਜਵਾਬ ਦੇ ਰਹੇ ਸਨ, ਉਦੋਂ ਵੀ ਸਦਨ ਵਿੱਚ ਵਿਰੋਧੀ ਸੰਸਦ ਮੈਂਬਰਾਂ ਵੱਲੋਂ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਸੀ। ਲੋਕ ਸਭਾ ਸਪੀਕਰ ਨੇ ਉਨ੍ਹਾਂ ਨੂੰ ਸ਼ਾਂਤ ਕਰਵਾਉਣ ਦੀ ਪੂਰੀ ਕੋਸ਼ਿਸ਼ ਵੀ ਕੀਤੀ, ਪਰ ਉਹ ਸ਼ਾਂਤ ਹੋਣ ਲਈ ਤਿਆਰ ਨਹੀਂ ਹੋਏ। ਇਸ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਨੂੰ ਕੁਝ ਸਮੇ ਲਈ ਲਈ ਮੁਲਤਵੀ ਕਰ ਦਿੱਤਾ ਗਿਆ ਸੀ।
Leave a Reply