ਜਗਰਾਓਂ ਵਿੱਚ ਦਰਦਨਾਕ ਹਾਦਸਾ: ਦੋ ਨੌਜਵਾਨਾਂ ਦੀ ਮੌਤ
ਜਗਰਾਓਂ ਨੇੜੇ ਪਿੰਡ ਲੀਲਾਂ ਸਥਿਤ ਇੱਕ ਨਿੱਜੀ ਸਕੂਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 2 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਤੇਜ਼ ਰਫ਼ਤਾਰ ਇੱਕ ਗੱਡੀ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਸੀ ਇਹ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪਿੰਡ ਸਦਰਪੁਰਾ ਦੇ ਦੋ ਨੌਜਵਾਨ ਬਲਰਾਜ ਸਿੰਘ ਤੇ ਕ੍ਰਿਸ਼ਨ ਸਿੰਘ ਵਜੋਂ ਹੋਈ ਹੈ। ਪਿੰਡ ਸਦਰਪੁਰਾ ਦੇ ਸਰਪੰਚ ਕੁਲਦੀਪ ਸਿੰਘ ਨੇ ਦੱਸਿਆ ਕਿ ਪਿੰਡ ਸਦਰਪੁਰਾ ਦੇ ਦੋ ਨੌਜਵਾਨ ਬਲਰਾਜ ਸਿੰਘ ਤੇ ਕ੍ਰਿਸ਼ਨ ਸਿੰਘ ਜੋ ਪਿੰਡ ਤੋਂ ਜਗਰਾਓਂ ਵੱਲ ਜਾ ਰਹੇ ਸਨ ਤਾਂ ਤੇਜ ਰਫਤਾਰ ਸਫਾਰੀ ਕਾਰ ਦੀ ਲਪੇਟ ਵਿਚ ਆਉਣ ਕਾਰਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਜਿੰਨ੍ਹਾਂ ਦੀ ਮੌਕੇ ‘ਤੇ ਮੌਤ ਹੋ ਗਈ ਹੈ। ਪਰਿਵਾਰਕ ਮੈਬਰਾਂ ਅਨੁਸਾਰ ਕ੍ਰਿਸ਼ਨ ਸਿੰਘ ਦੁਬਈ ਤੋਂ ਵਿਆਹ ਕਰਵਾਉਣ ਪਿੰਡ ਆਇਆ ਸੀ। ਉਨ੍ਹਾਂ ਦੱਸਿਆ ਕਿ ਹਾਲੇ ਕ੍ਰਿਸ਼ਨ ਦੇ ਵਿਆਹ ਦੀ ਤਰੀਕ ਵੀ ਤਹਿ ਨਹੀ ਸੀ ਹੋਈ ਇਸ ਤੋਂ ਪਹਿਲਾਂ ਹੀ ਉਹ ਇਸ ਦੁਨੀਆਂ ਨੂੰ ਅਲਵਿਦਾ ਆਖ ਗਿਆ। ਪਰਿਵਾਰਕ ਮੈਬਰਾਂ ਨੇ ਕਾਰ ਚਾਲਕ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਇਹ ਵੀ ਪੜ੍ਹੋ : ਮੋਗਾ ‘ਚ ਟਰਾਲੇ ਤੇ ਟਰੱਕ ਵਿਚਾਲੇ ਹੋਈ ਟੱ/ਕਰ, ਹਾ.ਦਸੇ ‘ਚ ਦੋਹਾਂ ਡ੍ਰਾਈਵਰਾਂ ਦੀ ਮੌ/ਤ, ਇੱਕ ਜ਼ਖਮੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿੱਧਵਾਂਬੇਟ ਦੇ ਐੱਸ.ਐੱਚ.ਓ. ਹੀਰਾ ਸਿੰਘ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਲਾਸ਼ਾਂ ਨੂੰ ਕਬਜੇ ਵਿੱਚ ਲੈ ਲਿਆ। ਹਾਦਸੇ ਸਬੰਧੀ ਹੀਰਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਾਦਸਾ ਤੇਜ਼ ਰਫਤਾਰ ਫਰਾਰੀ ਤੇ ਮੋਟਰਸਾਈਕਲ ਨਾਲ ਵਾਪਰਿਆ। ਉਨ੍ਹਾਂ ਦੱਸਿਆ ਕਿ ਕਾਰ ਸਵਾਰ ਮੌਕੇ ਤੇ ਫ਼ਰਾਰ ਹੋ ਗਏ ਹਨ।ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Posted By: Daily Suraj Bureau