Daily Suraj

ਪੰਜਾਬੀ

ਕੌਮਾਂਤਰੀ ਨਗਰ ਕੀਰਤਨ ਦਾ ਗੁਰੂਦੁਆਰਾ ਬਾਬਾ ਅਜਾਪਾਲ ਸਿੰਘ ਜੀ (ਘੋੜਿਆ ਵਾਲਾ) ਨਾਭਾ ਵਿਖੇ ਪਹੁੰਚਣ ‘ਤੇ ਭਰਵਾਂ ਸਵਾਗਤ

22 Oct, 2019 05:30 AM

ਨਾਭਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਸੰਗਰੂਰ ਤੋਂ ਨਾਭਾ ਪਹੁੰਚਣ ਤੱਕ ਥਾਂ -ਥਾਂ ਭਰਵਾਂ ਸਵਾਗਤ ਹੋਇਆ ਹੈ। ਕੌਮਾਂਤਰੀ ਨਗਰ ਕੀਰਤਨ ਅੱਜ ਸਵੇਰੇ ਗੁਰੂਦੁਆਰਾ ਬਾਬਾ ਅਜਾਪਾਲ ਸਿੰਘ ਜੀ (ਘੋੜਿਆ ਵਾਲਾ) ਨਾਭਾ ਵਿਖੇ ਪਹੁੰਚਿਆ ਹੈ। ਜਿੱਥੇ ਗੁਰੂਦੁਆਰਾ ਸਾਹਿਬਬਾਬਾ ਅਜਾਪਾਲ ਸਿੰਘ ਘੋੜਿਆ ਵਾਲਾ ਵਿਖੇ ਵਿਸਰਾਮ ਕੀਤਾ ਹੈ। ਇਸ ਦੌਰਾਨ ਯਾਤਰਾ ਦੀ ਤਿਆਰੀ ਕੀਤੀ ਜਾ ਰਹੀ ਹੈ, ਜੋ ਕੁੱਝ ਸਮੇਂ ਬਾਅਦ ਨਾਭਾ ਤੋਂ ਪਟਿਆਲੇ ਲਈ ਰਵਾਨਾ ਹੋਵੇਗੀ। ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪੰਜ ਤਖ਼ਤ ਸਾਹਿਬਾਨ ਲਈ ਸਜਾਏ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਥਾਂ-ਥਾਂ ‘ਤੇ ਨਗਰ ਕੀਰਤਨ ਦੇ ਸਵਾਗਤ ਲਈ ਵੱਡੀ ਗਿਣਤੀ ਵਿਚ ਸੰਗਤਾਂ ਪੁੱਜ ਰਹੀਆਂ ਹਨ। ਵੱਖ ਵੱਖ ਪੜਾਵਾਂ ’ਤੇ ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਸ਼ਰਧਾ ਪ੍ਰਗਟਾਈ ਹੈ। ਇਸੇ ਦੌਰਾਨ ਨਾਭਾ ਦੇ ਵੱਖ-ਵੱਖ ਇਲਾਕਿਆਂ ਵਿਚ ਨਗਰ ਕੀਰਤਨ ਦਾ ਸੰਗਤ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਅਤੇ ਪੰਜ ਪਿਆਰਿਆਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਭੇਟ ਕਰਕੇ ਸ਼ਰਧਾ ਪ੍ਰਗਟਾਈ। ਨਗਰ ਕੀਰਤਨ ਦੌਰਾਨ ਸੰਗਤ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ। ਦੱਸਣਯੋਗ ਹੈ ਕਿ 1 ਅਗਸਤ ਦਿਨ ਵੀਰਵਾਰ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਵੀਰਵਾਰ ਨੂੰ ਅਟਾਰੀ-ਵਾਹਗਾ ਸਰਹੱਦ ਰਸਤੇ ਭਾਰਤ ‘ਚ ਦਾਖ਼ਲ ਹੋਇਆ ਸੀ। ਜਿਸ ਦੌਰਾਨ ਸੰਗਤਾਂ ਅਤੇ ਕਈ ਸਿਆਸੀ ਆਗੂਆਂ ਨੇ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਸੀ। ਦੇਸ਼ ਵੰਡ ਤੋਂ 72 ਸਾਲ ਬਾਅਦ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪ੍ਰਕਾਸ਼ ਭੂਮੀ ਸ੍ਰੀ ਨਨਕਾਣਾ ਸਾਹਿਬ ਤੋਂ ਵਾਹਗਾ ਅਟਾਰੀ ਸਰਹੱਦ ਰਾਹੀਂ ਪਹਿਲੀ ਵਾਰ ਸਜਾਇਆ ਗਿਆ ਨਗਰ ਕੀਰਤਨ ਆਪਣੇ ਆਪ ਵਿਚ ਵੱਡਾ ਇਤਿਹਾਸ ਹੈ। ਇਸ ਖ਼ਾਸ ਮੌਕੇ ਦਾ ਗਵਾਹ ਬਣਨਾ ਸਾਡੀ ਸਭ ਦੀ ਖੁਸ਼ਕਿਸਮਤੀ ਹੈ।

Posted By: Daily Suraj Bureau

Latest News