Daily Suraj

ਪੰਜਾਬੀ

ਵਾਰਡਾਂ ਦੀ ਨਵੀਂ ਹੱਦਬੱਦੀ: ਪੰਜਾਬ ਭਾਜਪਾ ਵੱਲੋਂ ਰਾਜਪਾਲ ਨੂੰ ਅਪੀਲ

02 Jan, 2026 05:18 PM

ਪੁਰਾਣੀ ਹੱਦਬੰਦੀ ਅਨੁਸਾਰ ਹੀ ਨਿਗਮ ਤੇ ਕੌਂਸਲ ਚੋਣਾਂ ਕਰਵਾੳੁਣ ਦੀ ਮੰਗ
ਚੰਡੀਗੜ੍ਹ
ਪੰਜਾਬ ਭਾਜਪਾ ਨੇ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲ ਕੇ ਮੰਗ ਉਠਾਈ ਹੈ ਕਿ ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਮੱਦੇਨਜ਼ਰ ਕੀਤੀ ਜਾ ਰਹੀ ਵਾਰਡ ਹੱਦਬੰਦੀ ਦੀ ਪ੍ਰਕਿਰਿਆ ਨੂੰ ਰੋਕਿਆ ਜਾਵੇ ਅਤੇ ਪੁਰਾਣੀ ਹੱਦਬੰਦੀ ਦੇ ਆਧਾਰ ’ਤੇ ਹੀ ਇਹ ਚੋਣਾਂ ਕਰਾਈਆਂ ਜਾਣ। ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ’ਚ ਅੱਜ ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਵੀ ਸੌਂਪਿਆ।
ਚੇਤੇ ਰਹੇ ਕਿ ਪੰਜਾਬ ’ਚ ਨਿਗਮ ਤੇ ਕੌਂਸਲ ਚੋਣਾਂ ਹੋਣੀਆਂ ਹਨ ਜਿਨ੍ਹਾਂ ਦੇ ਵਾਰਡਾਂ ਦੀ ਹੱਦਬੰਦੀ ਆਦਿ ਦੀ ਪ੍ਰਕਿਰਿਆ ਚੱਲ ਰਹੀ ਹੈ। ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਰਾਜਪਾਲ ਨਾਲ ਮਿਲਣੀ ਮਗਰੋਂ ਕਿਹਾ ਕਿ ਪੰਜਾਬ ਸਰਕਾਰ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ’ਚ ਧਾਂਦਲੀ ਕਰਨ ਮਗਰੋਂ ਹੁਣ ਸ਼ਹਿਰੀ ਸੰਸਥਾਵਾਂ ਦੀਆਂ ਚੋਣਾਂ ਜਿੱਤਣਾ ਚਾਹੁੰਦੀ ਹੈ ਜਿਸ ਲਈ ਕਾਨੂੰਨ ਦੀ ਉਲੰਘਣਾ ਕਰਕੇ ਵਾਰਡਾਂ ਦੀ ਹੱਦਬੰਦੀ ਕੀਤੀ ਜਾ ਰਹੀ ਹੈ।

Posted By: Daily Suraj Bureau

Latest News