ਸੋਨੇ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ, ਜਾਣੋ ਅੱਜ ਦਾ ਤਾਜ਼ਾ ਰੇਟ
ਘਰੇਲੂ ਸਰਾਫ਼ਾ ਬਾਜ਼ਾਰ ਵਿੱਚ ਮੰਗਲਵਾਰ ਨੂੰ ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ ਦਿਨ ਦੇ ਮੁਕਾਬਲੇ ਸੋਨੇ ਦੇ ਭਾਅ ਵਿੱਚ ਕਰੀਬ ₹220 ਦੀ ਕਮੀ ਆਈ ਹੈ, ਜਿਸ ਨਾਲ ਖਰੀਦਦਾਰਾਂ ਨੂੰ ਕੁਝ ਰਾਹਤ ਮਿਲੀ ਹੈ। ਤਾਜ਼ਾ ਕੀਮਤਾਂ ਮੁਤਾਬਕ, 24 ਕੈਰੇਟ ਸੋਨੇ ਦੀ ਕੀਮਤ ਘਟ ਕੇ ₹1,44,000 ਪ੍ਰਤੀ 10 ਗ੍ਰਾਮ ਰਹਿ ਗਈ ਹੈ। ਇਸ ਤੋਂ ਪਹਿਲਾਂ ਇਸ ਦੀ ਕੀਮਤ ₹1,44,220 ਪ੍ਰਤੀ 10 ਗ੍ਰਾਮ ਸੀ। ਇਸੇ ਤਰ੍ਹਾਂ 22 ਕੈਰੇਟ ਸੋਨੇ ਦੀ ਕੀਮਤ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ ਦਿਨ ਇਸ ਦਾ ਭਾਅ ₹1,32,220 ਪ੍ਰਤੀ 10 ਗ੍ਰਾਮ ਸੀ, ਜੋ ਅੱਜ ਘਟ ਕੇ ₹1,32,000 ਪ੍ਰਤੀ 10 ਗ੍ਰਾਮ ਰਹਿ ਗਿਆ ਹੈ। 18 ਕੈਰੇਟ ਸੋਨੇ ਦੀ ਕੀਮਤ ਵਿੱਚ ਵੀ ਕਮੀ ਦਰਜ ਕੀਤੀ ਗਈ ਹੈ। ਕੱਲ੍ਹ ਇਸ ਦਾ ਰੇਟ ₹1,08,816 ਪ੍ਰਤੀ 10 ਗ੍ਰਾਮ ਸੀ, ਜਦਕਿ ਅੱਜ ਇਹ ਘਟ ਕੇ ₹1,08,000 ਪ੍ਰਤੀ 10 ਗ੍ਰਾਮ ਹੋ ਗਿਆ ਹੈ। ਦੂਜੇ ਪਾਸੇ, ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਕੋਈ ਬਦਲਾਅ ਨਹੀਂ ਦੇਖਿਆ ਗਿਆ। ਚਾਂਦੀ ਦਾ ਰੇਟ ₹2,35,000 ਪ੍ਰਤੀ ਕਿਲੋਗ੍ਰਾਮ 'ਤੇ ਸਥਿਰ ਰਿਹਾ। ਚੇਨਈ, ਮੁੰਬਈ, ਦਿੱਲੀ, ਕੋਲਕਾਤਾ ਅਤੇ ਬੰਗਲੁਰੂ ਸਮੇਤ ਮੁੱਖ ਸ਼ਹਿਰਾਂ ਵਿੱਚ ਵੀ ਚਾਂਦੀ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਆਈ ਅਤੇ ਇਹ ਪਿਛਲੇ ਦਿਨ ਦੇ ਪੱਧਰ 'ਤੇ ਹੀ ਬਰਕਰਾਰ ਰਹੀ।
Posted By: Daily Suraj Bureau