Daily Suraj

ਪੰਜਾਬੀ

ਸੜਕ ਹਾਦਸੇ ਵਿਚ ਅਦਾਕਾਰ ਦੀਪ ਸਿੱਧੂ ਦਾ ਦਿਹਾਂਤ

15 Feb, 2022 05:30 AM

ਲੁਧਿਆਣਾ, 15 ਫਰਵਰੀ -ਅਦਾਕਾਰ ਤੇ ਕਿਸਾਨ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਦੀਪ ਸਿੱਧੂ ਦਾ ਕੁੰਡਲੀ ਮਾਨੇਸਰ (ਕੇ.ਐਮ.ਪੀ.ਐਲ.) ਹਾਈਵੇਅ ’ਤੇ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ ਹੈ। ਅਦਾਕਾਰ ਦੀਪ ਸਿੱਧੂ ਆਪਣੇ ਸਾਥੀਆਂ ਨਾਲ ਦਿੱਲੀ ਤੋਂ ਵਾਪਸ ਪੰਜਾਬ ਵੱਲ ਰਹੇ ਸਨ । ਦੀਪ ਸਿੱਧੂ ਕਈ ਪੰਜਾਬੀ ਫਿਲਮਾਂ ਵਿਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕਾ ਸੀ । ਦੀਪ ਸਿੱਧੂ ਨੇ ਲੋਕ ਸਭਾ ਚੋਣਾਂ ਵਿਚ ਸੰਨੀ ਦਿਓਲ ਨੂੰ ਜਿਤਾਉਣ ਵਿਚ ਦਿਨ ਰਾਤ ਇਕ ਕੀਤਾ ਸੀ ।

Posted By: Daily Suraj Bureau

Latest News