Daily Suraj

ਪੰਜਾਬੀ

ਕੜਾਕੇ ਦੀ ਸਰਦੀ ਦਾ ਅਸਰ: ਸਕੂਲਾਂ ਦੇ ਟਾਈਮਿੰਗ ਵਿੱਚ ਬਦਲਾਅ

15 Jan, 2026 10:16 PM

21 ਜਨਵਰੀ ਤੱਕ ਸਵੇਰੇ 10 ਵਜੇ ਲੱਗਣਗੇ ਸਕੂਲ; ਸੰਘਣੀ ਧੁੰਦ ਨੇ ਜ਼ਿੰਦਗੀ ਦੀ ਰਫ਼ਤਾਰ ਰੋਕੀ ਜਲੰਧਰ ਵਿੱਚ ਵੀਰਵਾਰ ਨੂੰ ਪਈ ਸੰਘਣੀ ਧੁੰਦ ਦਰਮਿਆਨ ਇਕ ਸੜਕ ’ਤੇ ਵਾਹਨਾਂ ਦੀਆਂ ਲਾਈਟਾਂ ਜਗਾ ਕੇ ਜਾਂਦੇ ਹੋਏ ਰਾਹਗੀਰ। -ਫੋੋਟੋ: ਮਲਕੀਅਤ ਸਿੰਘ ਸਮੁੱਚੇ ਉੱਤਰ ਭਾਰਤ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਹੱਡ ਚੀਰਵੀਂ ਠੰਢ ਕਾਰਨ ਪੰਜਾਬ ਸਰਕਾਰ ਨੇ ਅੱਜ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਪੰਜਾਬ ਵਿੱਚ 16 ਤੋਂ 21 ਜਨਵਰੀ ਤੱਕ ਸਕੂਲ ਸਵੇਰੇ 10 ਵਜੇ ਲੱਗਣਗੇ। ਇਹ ਆਦੇਸ਼ ਪੰਜਾਬ ਦੇ ਸਿੱਖਿਆ ਵਿਭਾਗ ਦੀ ਸਕੱਤਰ ਅਨਿੰਦਿਤਾ ਮਿੱਤਰਾ ਨੇ ਜਾਰੀ ਕੀਤੇ ਜਿਨ੍ਹਾਂ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਲੱਗਣਗੇ ਅਤੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3.20 ਵਜੇ ਤੱਕ ਲੱਗਣਗੇ। ਇਹ ਹੁਕਮ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ’ਤੇ ਲਾਗੂ ਹੋਣਗੇ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਜ਼ਿਆਦਾਤਰ ਖੇਤਰਾਂ ਵਿੱਚ ਲੰਘੀ ਰਾਤ ਤੋਂ ਹੀ ਸੰਘਣੀ ਧੁੰਦ ਪੈਣ ਤੋਂ ਇਲਾਵਾ ਸੀਤ ਲਹਿਰ ਦਾ ਕਹਿਰ ਜਾਰੀ ਰਿਹਾ ਹੈ। ਸੰਘਣੀ ਧੁੰਦ ਕਰ ਕੇ ਸੜਕੀ, ਰੇਲ ਅਤੇ ਹਵਾਈ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਮੌਸਮ ਵਿਗਿਆਨੀਆਂ ਅਨੁਸਾਰ ਅੱਜ ਪੰਜਾਬ ਦਾ ਬਠਿੰਡਾ ਅਤੇ ਹਰਿਆਣਾ ਦਾ ਹਿਸਾਰ ਸ਼ਹਿਰ ਸਭ ਤੋਂ ਠੰਢੇ ਰਹੇ। ਬਠਿੰਡਾ ਵਿੱਚ ਘੱਟੋ ਘੱਟ ਤਾਪਮਾਨ 1.6 ਡਿਗਰੀ ਅਤੇ ਹਿਸਾਰ ਵਿੱਚ 0.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਨੇ 16 ਜਨਵਰੀ ਨੂੰ ਵੀ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਅਤੇ ਹੱਡ ਚੀਰਵੀਂ ਠੰਢ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ 17 ਤੋਂ 21 ਜਨਵਰੀ ਤੱਕ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।23 ਤੋਂ ਬਦਲੇਗਾ ਮੌਸਮ ਦਾ ਮਿਜ਼ਾਜਕਦੇ ਆਪ ਦੇ ‘ਲਖ਼ਤ-ਏ-ਜਿਗਰ’ ਰਹੇ ਪ੍ਰੋ. ਉਂਕਾਰ ਸਿੰਘ ਹੁਣ ਬਣੇ ‘ਤੀਰ-ਏ-ਨਸ਼ਤਰ ਮੌਸਮ ਵਿਗਿਆਨੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਤੇ ਹਰਿਆਣਾ ਸਣੇ ਉੱਤਰ ਭਾਰਤ ਵਿੱਚ 23 ਜਨਵਰੀ ਤੋਂ ਮੌਸਮ ਦਾ ਮਿਜ਼ਾਜ ਬਦਲ ਸਕਦਾ ਹੈ। ਇਸ ਦੌਰਾਨ ਮੌਸਮ ਵਿੱਚ ਪੱਛਮੀ ਗੜਬੜ ਕਰ ਕੇ ਕਈ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਪਹਾੜੀ ਇਲਾਕੇ ਵਿੱਚ ਚੰਗੀ ਬਰਫਬਾਰੀ ਵੀ ਹੋ ਸਕਦੀ ਹੈ। ਮੀਂਹ ਪੈਣ ਮਗਰੋਂ ਲੋਕਾਂ ਨੂੰ ਸੁੱਕੀ ਠੰਢ ਤੋਂ ਰਾਹਤ ਮਿਲੇਗੀ। ਪਹਾੜਾਂ ਵਿੱਚ ਬਰਫ਼ਬਾਰੀ ਹੋਣ ਅਤੇ ਮੈਦਾਨੀ ਇਲਾਕਿਆਂ ’ਚ ਮੀਂਹ ਪੈਣ ਕਰ ਕੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਤੱਕ ਦੀ ਕਮੀ ਆ ਸਕਦੀ ਹੈ।

Posted By: Daily Suraj Bureau

Latest News