ਬਿਹਾਰ ਸਰਕਾਰ ਨੇ ‘ਬਿਹਾਰ ਆਨੰਦ ਕਾਰਜ ਵਿਆਹ ਰਜਿਸਟ੍ਰੇਸ਼ਨ ਨਿਯਮ, 2025’ ਨੂੰ ਦਿੱਤੀ ਮਨਜ਼ੂਰੀ
ਚੰਡੀਗੜ੍ਹਸਿੱਖ ਹੁਣ ਬਿਹਾਰ ਵਿੱਚ ਆਪਣੇ ਵਿਆਹ ਰਜਿਸਟਰ ਕਰਵਾ ਸਕਦੇ ਹਨ। ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਨੇ ਮੰਗਲਵਾਰ ਨੂੰ ‘ਬਿਹਾਰ ਆਨੰਦ ਕਾਰਜ ਵਿਆਹ ਰਜਿਸਟ੍ਰੇਸ਼ਨ ਨਿਯਮ, 2025’ ਨੂੰ ਮਨਜ਼ੂਰੀ ਦੇ ਦਿੱਤੀ ਤਾਂ ਜੋ ਵਿਆਹਾਂ ਦੀ ਰਜਿਸਟ੍ਰੇਸ਼ਨ ਨੂੰ ਸੁਵਿਧਾਜਨਕ ਬਣਾਇਆ ਜਾ ਸਕੇ। ਇਹ ਫ਼ੈਸਲਾ ਸੁਪਰੀਮ ਕੋਰਟ ਦੇ ਅਮਨਜੋਤ ਸਿੰਘ ਚੱਢਾ ਬਨਾਮ ਭਾਰਤ ਸਰਕਾਰ (2022) ਦੇ ਕੇਸ ’ਚ ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਆਇਆ ਹੈ, ਜਿਸ ਵਿੱਚ ਸਾਰੇ ਸੂਬਿਆਂ ਨੂੰ ਆਨੰਦ ਮੈਰਿਜ ਐਕਟ, 1909 (ਸੋਧ 2012) ਅਧੀਨ ਨਿਯਮ ਬਣਾਉਣ ਲਈ ਕਿਹਾ ਗਿਆ ਸੀ। ਮੁੱਖ ਮੰਤਰੀ ਨੀਤਿਸ਼ ਕੁਮਾਰ ਦੀ ਅਗਵਾਈ ਵਾਲੀ ਕੈਬਿਨੇਟ ਨੇ ਇਹ ਮਤਾ ਪਾਸ ਕੀਤਾ। ਵਿੱਤ ਵਿਭਾਗ ਦੇ ਵਾਧੂ ਮੁੱਖ ਸਕੱਤਰ ਅਰਵਿੰਦ ਕੁਮਾਰ ਚੌਧਰੀ ਨੇ ਕਿਹਾ ਕਿ “ਗਜ਼ਟ ਨੋਟੀਫਿਕੇਸ਼ਨ ਤੋਂ ਬਾਅਦ ਇਹ ਸਿੱਖ ਭਾਈਚਾਰੇ ਲਈ ਸਮਾਜਕ, ਸੱਭਿਆਚਾਰਕ ਅਤੇ ਧਾਰਮਿਕ ਪੱਖੋਂ ਮਹੱਤਵਪੂਰਨ ਹੋਵੇਗਾ।
Posted By: Daily Suraj Bureau