Daily Suraj

ਪੰਜਾਬੀ

ਦਿੱਲੀ ਬੰਬ ਧਮਾਕੇ ਤੋਂ ਬਾਅਦ ਪੰਜਾਬ ਤੇ ਹਰਿਆਣਾ ਵਿੱਚ ਰੈੱਡ ਅਲਰਟ ਜਾਰੀ

11 Nov, 2025 04:36 AM

ਦਿੱਲੀ ਦੇ ਲਾਲ ਕਿਲੇ ਨਜ਼ਦੀਕ ਹੋਏ ਬੰਬ ਧਮਾਕੇ ਤੋਂ ਬਾਅਦ ਪੰਜਾਬ, ਹਰਿਆਣਾ ਵਿੱਚ ਰੈਡ ਅਲਰਟ ਜਾਰੀ ਕਰ ਦਿੱਤਾ ਹੈ। ਪੁਲੀਸ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਨਾਕਾਬੰਦੀ ਕਰਕੇ ਚੌਕਸੀ ਵਧਾ ਦਿੱਤੀ ਗਈ ਹੈ। ਇਸ ਦੌਰਾਨ ਪੁਲੀਸ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਦਾਖਲ ਹੋਣ ਵਾਲੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲੀਸ ਬਾਹਰੀ ਵਾਹਨਾਂ ਵਿੱਚ ਸਵਾਰ ਸ਼ੱਕੀ ਵਿਅਕਤੀਆਂ ਨੂੰ ਵੀ ਰੋਕ ਕੇ ਤਲਾਸ਼ੀ ਲੈ ਰਹੀ ਹੈ। ਇਸ ਦੇ ਨਾਲ ਹੀ ਪੁਲੀਸ ਨੇ ਸ਼ਹਿਰ ਵਿੱਚ ਭੀੜ-ਭਾੜ ਵਾਲੀਆਂ ਥਾਵਾਂ ਬੱਸ ਅੱਡੇ, ਰੇਲਵੇ ਸਟੇਸ਼ਨ ਅਤੇ ਸ਼ਾਪਿੰਗ ਮਾਲ ਵਰਗੀਆਂ ਥਾਵਾਂ ’ਤੇ ਵੀ ਗਸ਼ਤ ਵਧਾ ਦਿੱਤੀ ਹੈ। ਪੰਜਾਬ ਤੇ ਹਰਿਆਣਾ ਦੇ ਡੀਜੀਪੀ ਨੇ ਸਾਰੇ ਜ਼ਿਲ੍ਹਿਆਂ ਦੇ ਐੱਸਐੱਸਪੀ, ਪੁਲੀਸ ਕਮਿਸ਼ਨਰ ਤੇ ਹੋਰਨਾਂ ਅਧਿਕਾਰੀਆਂ ਨੂੰ ਵੀ ਹਰ ਸਮੇਂ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਹਿਮਾਚਲ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ ਸਣੇ ਹੋਰਨਾਂ ਕਈ ਸੂਬਿਆਂ ਵਿੱਚ ਵੀ ਪੁਲੀਸ ਨੇ ਅਲਰਟ ਜਾਰੀ ਕਰਕੇ ਚੌਕਸੀ ਵਧਾ ਦਿੱਤੀ ਹੈ।

Posted By: Daily Suraj Bureau

Latest News