Daily Suraj

ਪੰਜਾਬੀ

ਹਲਕਾ ਅਮਲੋਹ ‘ਚ ਇੰਜ. ਕੰਵਰਵੀਰ ਸਿੰਘ ਟੌਹੜਾ ਦੀ ਅਗਵਾਈ ‘ਚ ਭਾਜਪਾ ਨੂੰ ਮਿਲਿਆ ਵੱਡਾ ਹੁੰਲਾਰਾ

18 Nov, 2026 03:06 PM

ਪੰਥ ਰਤਨ ਜਥੇਦਾਰ ਟੌਹੜਾ ਦੇ ਕਰੀਬੀ ਸਾਥੀ ਦੇ ਸਪੁੱਤਰਜਗਜੀਤ ਸਿੰਘ ਜੰਜੂਆਂ ਪੰਚਾਇਤ ਸਮੇਤ ਭਾਜਪਾ ‘ਚ ਹੋਏ ਸ਼ਾਮਲ 
 

ਅਮਲੋਹ, ( ਮੁਖਤਿਆਰ ਸਿੰਘ )
 

ਭਾਰਤੀ ਜਨਤਾ ਪਾਰਟੀ ਨੂੰ ਵਿਧਾਨ ਸਭਾ ਹਲਕਾ ਅਮਲੋਹ ਵਿੱਚ ਉਸ ਵੇਲੇ ਵੱਡਾ ਬੱਲ ਮਿਲਿਆ ਜਦੋ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਤੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਅਤਿ ਨਜ਼ਦੀਕੀ ਟਕਸਾਲੀ ਸਾਥੀ ਰਹੇ ਸਾਬਕਾ ਸਰਪੰਚ ਸਵਰਗੀ ਜਥੇਦਾਰ ਅਮਰ ਸਿੰਘ ਦੇ ਸਪੁੱਤਰ ਜਗਜੀਤ ਸਿੰਘ ਜੰਜੂਆ ਨੇ ਵੱਖ-ਵੱਖ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਆਪਣੀ ਸਮੁੱਚੀ ਸਾਬਕਾ ਪੰਚਾਇਤ ਸਮੇਤ ਭਾਜਪਾ ਦਾ ਪੱਲਾ ਫੜ ਲਿਆ। ਇਸ ਮੌਕੇ ਹਾਜ਼ਰੀਨ ਪਿੰਡ ਵਾਸੀਆਂ ਨੇ ਭਾਜਪਾ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਜਿਸ ਨਾਲ ਪਾਰਟੀ ਨੂੰ ਹਲਕੇ ਵਿੱਚ ਵੱਡੀ ਮਜ਼ਬੂਤੀ ਮਿਲੀ। ਸਮਾਗਮ ਦੌਰਾਨ ਭਾਜਪਾ ਦੇ ਹਲਕਾ ਇੰਚਾਰਜ ਅਤੇ ਪੰਜਾਬ ਦੇ ਸੂਬਾ ਕੋ-ਕੋਆਰਡੀਨੇਟਰ ਇੰਜੀਨੀਅਰ ਕੰਵਰਵੀਰ ਸਿੰਘ ਟੌਹੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ, ਪੰਚਾਂ-ਸਰਪੰਚਾਂ ਅਤੇ ਪਤਵੰਤਿਆਂ ਦੇ ਗਲਾਂ ਵਿੱਚ ਸਿਰੋਪਾਓ ਪਾ ਕੇ ਉਨ੍ਹਾਂ ਦਾ ਪਾਰਟੀ ਪਰਿਵਾਰ ਵਿੱਚ ਸਵਾਗਤ ਕੀਤਾ। ਉਨ੍ਹਾਂ ਪਾਰਟੀ ਵਿਚ ਬਣਦਾ ਮਾਣ ਸਨਮਾਨ ਦੇਣ ਦਾ ਵੀ ਭਰੋਸਾ ਦਿਤਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ—ਖਾਸ ਕਰਕੇ ਕਿਸਾਨ, ਮਜ਼ਦੂਰ, ਵਪਾਰੀ ਅਤੇ ਨੌਜਵਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਰਵਾਇਤੀ ਪਾਰਟੀਆਂ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਚੁੱਕੇ ਲੋਕ ਹੁਣ ਸੂਬੇ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਭਾਜਪਾ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ। ਉਨ੍ਹਾਂ ਸਾਮਲ ਹੋਣ ਵਾਲਿਆਂ ਨੂੰ ਪਾਰਟੀ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਸਾਮਲ ਹੋਣ ਅਤੇ 2027 ਦੀਆਂ ਚੋਣਾਂ ਵਿਚ ਭਾਜਪਾ ਸਰਕਾਰ ਲਿਆਉਂਣ ਲਈ ਘਰ-ਘਰ ਸੰਪਰਕ ਕਰਨ ਦੀ ਅਪੀਲ ਕੀਤੀ। ਪਾਰਟੀ ਵਿਚ ਸਾਮਲ ਹੋਣ ਵਾਲਿਆਂ ਵਿਚ ਜਗਜੀਤ ਸਿੰਘ ਜੰਜੂਆ, ਸਾਬਕਾ ਸਰਪੰਚ ਰਣਵੀਰ ਸਿੰਘ, ਸਾਬਕਾ ਸਰਪੰਚ ਸੁੱਖਵਿੰਦਰ ਸਿੰਘ ਗੋਰਾ ਦੀ ਸੁਪਤਨੀ ਕਮਲਜੀਤ ਕੌਰ, ਪੰਚ ਬਿੱਲਾ ਸਿੰਘ, ਪੰਚ ਅਜੀਤ ਸਿੰਘ, ਪੰਚ ਬੁੱਧ ਸਿੰਘ, ਜਥੇਦਾਰ ਹਰੀ ਸਿੰਘ ਅਕਾਲੀ, ਸੂਬੇਦਾਰ ਸੁਖਦੇਵ ਸਿੰਘ, ਰਿੰਕੂ ਸਿੰਘ, ਮੋਹਿੰਦਰ ਸਿੰਘ, ਜਸਵਿੰਦਰ ਸਿੰਘ ਫੌਜੀ, ਸੰਦੀਪ ਕੌਰ, ਹਰਪ੍ਰੀਤ ਕੌਰ ਅਤੇ ਪਾਲ ਕੌਰ ਆਦਿ ਸਾਮਲ ਸਨ। ਸਮਾਗਮ ਵਿਚ ਭਾਜਪਾ ਦੇ ਸੀਨੀਅਰ ਆਗੂ ਲਾਲ ਸਿੰਘ ਲਾਲੀ ਸੂਬਾ ਕੋ-ਕੈਸ਼ੀਅਰ, ਓ.ਬੀ.ਸੀ. ਮੋਰਚਾ ਪੰਜਾਬ, ਅਮਰਿੰਦਰ ਸਿੰਘ ਮਾਕਨ ਅਤੇ ਸਿਮਰਨ ਢੀਂਡਸਾ ਆਦਿ ਹਾਜ਼ਰ ਸਨ।

Latest News