ਮਾਨਸਾ ਅਦਾਲਤ ਵਿੱਚ ਮਾਣਹਾਨੀ ਮਾਮਲੇ ਦੀ ਸੁਣਵਾਈ, ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ CM ਮਾਨ
- ਪੰਜਾਬ
- (Asia/Kolkata)
ਪੰਜਾਬ ਦੇ ਮੁੱਖ ਮੰਤਰੀ Bhagwant Mann ਬੁੱਧਵਾਰ ਨੂੰ ਮਾਨਸਾ ਅਦਾਲਤ ਵਿੱਚ ਚੱਲ ਰਹੇ ਮਾਣਹਾਨੀ ਮਾਮਲੇ ਦੀ ਸੁਣਵਾਈ ਦੌਰਾਨ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ। ਅਦਾਲਤ ਵੱਲੋਂ ਦੋਹਾਂ ਪੱਖਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ ਲਈ 20 ਜੁਲਾਈ ਦੀ ਤਰੀਕ ਨਿਰਧਾਰਤ ਕੀਤੀ ਗਈ ਹੈ। ਇਹ ਮਾਣਹਾਨੀ ਦਾ ਕੇਸ ਸਾਬਕਾ ਵਿਧਾਇਕ Nazar Singh Manshahia ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਦਾਇਰ ਕੀਤਾ ਗਿਆ ਸੀ। ਨਾਜ਼ਰ ਸਿੰਘ ਮਾਨਸ਼ਾਹੀਆ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਮਾਨਸਾ ਤੋਂ ਵਿਧਾਇਕ ਚੁਣੇ ਗਏ ਸਨ। ਬਾਅਦ ਵਿੱਚ ਕਾਂਗਰਸ ਸਰਕਾਰ ਬਣਨ ਤੋਂ ਉਪਰੰਤ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਇਸ ਦੌਰਾਨ ਭਗਵੰਤ ਮਾਨ ਨੇ ਉਨ੍ਹਾਂ ‘ਤੇ ਦੋਸ਼ ਲਗਾਏ ਸਨ ਕਿ ਉਹ ਚੇਅਰਮੈਨ ਦਾ ਅਹੁਦਾ ਅਤੇ ਕਰੋੜਾਂ ਰੁਪਏ ਲੈ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਹਨ। ਇਨ੍ਹਾਂ ਬਿਆਨਾਂ ਨੂੰ ਆਪਣੀ ਛਵੀ ਨੂੰ ਨੁਕਸਾਨ ਪਹੁੰਚਾਉਣ ਵਾਲਾ ਦੱਸਦਿਆਂ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਮਾਨਸਾ ਦੀ ਅਦਾਲਤ ਵਿੱਚ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਆਪਣੇ ਦੋਸ਼ਾਂ ਦੇ ਹੱਕ ਵਿੱਚ ਸਬੂਤ ਪੇਸ਼ ਕਰਨ।
Leave a Reply