Daily Suraj

ਪੰਜਾਬੀ

ਅਮਰੀਕਾ 'ਚ ਸਿੱਖ ਪਰਿਵਾਰ ਦੀ ਗੋਲੀਆਂ ਮਾਰ ਕੇ ਹੱਤਿਆ

30 Apr, 2019 05:30 AM

ਓਹਾਇਓ, 30 ਅਪ੍ਰੈਲ 2019 - ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਿਨਾਟੀ 'ਚ ਇਕ ਸਿੱਖ ਪਰਿਵਾਰ ਦੇ 4 ਜੀਆਂ ਦੀ ਗੋਲੀ ਮਾਰਕੇ ਹੱਤਿਆ ਦੀ ਖ਼ਬਰ ਹੈ। ਜਾਣਕਾਰੀ ਮਨੁਤਾਬਕ ਇਹ ਘਟਨਾ ਐਤਵਾਰ ਦੀ ਰਾਤ ਨੂੰ ਵਾਪਰੀ। ਮ੍ਰਿਤਕਾਂ ਵਿਚ 4 ਔਰਤਾਂ ਅਤੇ ਇਕ ਪੁਰਸ਼ ਸ਼ਾਮਲ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਇਹ ਘਟਨਾ ਐਤਵਾਰ ਦੀ ਰਾਤ 10 ਵਜੇ ਦੀ ਹੈ। ਕਿਸੇ ਵਿਅਕਤੀ ਨੇ 911 ਉਤੇ ਫੋਨ ਕਰਕੇ ਇਸ ਘਟਨਾ ਸਬੰਧੀ ਜਾਣਕਾਰੀ ਦਿੱਤੀ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਉਤਰੀ ਸਿਨਸਿਨਾਟੀ ਵਿਚ ਸਥਿਤ ਇਸ ਕੰਪਲੈਕਸ ਵਿਚ ਪਹੁੰਚੀ ਤਾਂ ਇਕ ਸਿੱਖ ਪਰਿਵਾਰ ਦੇ 4 ਮੈਂਬਰਾਂ ਦੀਆਂ ਲਾਸ਼ਾਂ ਫਰਸ਼ ਉਤੇ ਪਈਆਂ ਸਨ। ਪੁਲਿਸ ਮੁਤਾਬਕ ਪਰਿਵਾਰ ਰਾਤ ਸਮੇਂ ਡਿਨਰ ਬਣਾ ਰਿਹਾ ਸੀ। ਫਿਲਹਾਲ ਪੁਲਿਸ ਨੇ ਇਸ ਘਟਨਾ ਸਬੰਧੀ ਕੋਈ ਜਾਣਕਾਰੀ ਦੇਣੋਂ ਇਨਕਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਫਿਲਹਾਲ ਕਿਸੇ ਵੀ ਨਤੀਜੇ 'ਤੇ ਪਹੁੰਚਣਾ ਜਲਦਬਾਜੀ ਹੋਵੇਗੀ। ਪੁਲਿਸ ਨੇ ਦੱਸਿਆ ਕਿ ਇਸ ਸਬੰਧੀ ਹੋਰ ਮੈਂਬਰਾਂ ਅਤੇ ਗੁਆਢੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।

Posted By: Daily Suraj Bureau

Latest News