ਦਿੱਲੀ - ਐਨ.ਸੀ.ਆਰ. ਵਿਚ ਹਵਾ ਪ੍ਰਦੂਸ਼ਣ : ਪ੍ਰਦੂਸ਼ਣ ਨੂੰ ਘਟਾਉਣ ਲਈ ਕੀਤਾ ਜਾ ਸਕਦਾ ਹੈ ਇਕ ਟਾਸਕ ਫੋਰਸ ਦਾ ਗਠਨ - ਸੁਪਰੀਮ ਕੋਰਟ
ਨਵੀਂ ਦਿੱਲੀ, 29 ਨਵੰਬਰ - ਦਿੱਲੀ -ਐਨ.ਸੀ.ਆਰ. ਵਿਚ ਹਵਾ ਪ੍ਰਦੂਸ਼ਣ 'ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਰਾਜ ਸਰਕਾਰਾਂ ਕੇਂਦਰ ਅਤੇ ਹਵਾ ਪ੍ਰਦੂਸ਼ਣ ਬਾਰੇ ਕਮਿਸ਼ਨ ਦੁਆਰਾ ਜਾਰੀ ਨਿਰਦੇਸ਼ਾਂ ਨੂੰ ਲਾਗੂ ਨਹੀਂ ਕਰਦੀਆਂ ਹਨ, ਤਾਂ ਉਹ ਪ੍ਰਦੂਸ਼ਣ ਨੂੰ ਘਟਾਉਣ ਲਈ ਉਪਾਵਾਂ ਨੂੰ ਲਾਗੂ ਕਰਨ ਲਈ ਇਕ ਟਾਸਕ ਫੋਰਸ ਦਾ ਗਠਨ ਕਰੇਗੀ।
Posted By: Daily Suraj Bureau