Daily Suraj

ਪੰਜਾਬੀ

ਪੈਰਾਮਾਊਂਟ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ

21 Jan, 2021 05:30 AM

ਚੀਮਾਂ ਮੰਡੀ,21 ਜਨਵਰੀ (ਜਗਸੀਰ ਲੌਂਗੋਵਾਲ) - ਸਥਾਨਕ ਪੈਰਾਮਾਊਂਟ ਪਬਲਿਕ ਸਕੂਲ ਕੈਂਪਸ ਵਿਖੇ ਸਾਹਿਬ-ਏ-ਕਮਾਲ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ 354ਵਾਂ ਪ੍ਰਕਾਸ਼ ਦਿਹਾੜੇ ਨੂੰ ਬਹੁਤ ਹੀ ਸ਼ਰਧਾ ਭਾਵ ਨਾਲ ਮਨਾਇਆ ਗਿਆ।ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ ਅਤੇ ਪੰਜਾਬੀ ਅਧਿਆਪਕ ਸ਼ਿੰਦਰਪਾਲ ਕੌਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮੁੱਢਲੇ ਜੀਵਨ ਅਤੇ ਕੌਮ ਲਈ ਦਿੱਤੀ ਸ਼ਹਾਦਤ ਬਾਰੇ ਜਾਗਰੂਕ ਕਰਵਾਇਆ।ਇਸ ਮੌਕੇ ਸਕੂਲ ਦੇ ਐਮ.ਡੀ. ਸ. ਜਸਵੀਰ ਸਿੰਘ ਚੀਮਾਂ ਦੁਆਰਾ ਬੱਚਿਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਦੁੱਤੀ ਸ਼ਖਸੀਅਤ ਦੇ ਮਾਲਕ ਹੋਣ ਅਤੇ ਉਹਨਾਂ ਦੀਆਂ ਕੁਰਬਾਨੀਆਂ ਬਾਰੇ ਦੱਸਦਿਆ ਹੋਇਆ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਮੈਡਮ ਕਿਰਨਪਾਲ ਕੌਰ, ਪ੍ਰਿੰਸੀਪਲ ਸੰਜੇ ਕੁਮਾਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।

Posted By: Daily Suraj Bureau

Latest News