Daily Suraj

ਪੰਜਾਬੀ

ਸੁਖਬੀਰ ਸਿੰਘ ਬਾਦਲ ਨੇ ਕੇਜਰੀਵਾਲ 'ਤੇ ਵਿੰਨ੍ਹਿਆ ਨਿਸ਼ਾਨਾ

13 Feb, 2022 05:30 AM

ਬੁਢਲਾਡਾ, 13 ਫਰਵਰੀ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੁਢਲਾਡਾ ਵਿਖੇ ਰੈਲੀ ਕੀਤੀ ਗਈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕੇਜਰੀਵਾਲ ਨੂੰ ਨਿਸ਼ਾਨੇ 'ਤੇ ਲਿਆ। ਉਨ੍ਹਾਂ ਨੇ ਕੇਜਰੀਵਾਲ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਕੇਜਰੀਵਾਲ ਨੇ ਆਮ ਆਦਮੀਆਂ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ। ਪੰਜਾਬ 'ਚ ਦਿੱਲੀ ਦੇ ਪੈਸਿਆਂ ਨਾਲ ਇਸ਼ਤਿਹਾਰ ਲਾਏ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ 'ਆਪ' ਨੇ 117 'ਚੋਂ 65 ਦਲ ਬਦਲੂਆਂ ਨੂੰ ਟਿਕਟ ਦਿੱਤੀ ਹੈ ਅਤੇ 'ਆਪ' ਸਰਕਾਰ ਨੇ 6 ਗੈਂਗਸਟਰਾਂ ਨੂੰ ਟਿਕਟ ਦਿੱਤੀ ਹੈ।

Posted By: Daily Suraj Bureau

Latest News