ਮਹਿੰਦਰ ਸਿੰਘ ਆਹਲੀ ਨੇ ਕਮੇਟੀ ਪ੍ਰਧਾਨ ਦੇ ਨਵੇਂ ਨਿੱਜੀ ਸਕੱਤਰ ਵਜੋਂ ਅਹੁਦਾ ਸੰਭਾਲਿਆ
ਅੰਮ੍ਰਿਤਸਰ, 31 ਜਨਵਰੀ ) - ਸ: ਮਹਿੰਦਰ ਸਿੰਘ ਆਹਲੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਵੇਂ ਨਿੱਜੀ ਸਕੱਤਰ ਵਜੋਂ ਅੱਜ ਅਹੁਦਾ ਸੰਭਾਲਿਆ ਗਿਆ। ਇਸ ਤੋਂ ਪਹਿਲਾਂ ਤਾਇਨਾਤ ਨਿੱਜੀ ਸਕੱਤਰ ਅਵਤਾਰ ਸਿੰਘ ਸੌਂਪਣਾ ਅੱਜ ਸੇਵਾ ਮੁਕਤ ਹੋ ਰਹੇ ਹਨ। ਸ: ਆਹਲੀ ਦੇ ਨਵਾਂ ਅਹੁਦਾ ਸੰਭਾਲਣ ਵੇਲੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਮੁੱਖ ਸਕੱਤਰ ਡਾ: ਰੂਪ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਸਕੱਤਰ ਮਨਜੀਤ ਸਿੰਘ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਸੁਖਦੇਵ ਸਿੰਘ ਭੁਰਾ ਕੋਹਨਾ, ਕੁਲਵਿੰਦਰ ਸਿੰਘ ਰਮਦਾਸ ਤੇ ਮਲਕੀਤ ਸਿੰਘ ਬਹਿੜਵਾਲ ਆਦਿ ਵੀ ਹਾਜਰ ਸਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ. ਆਹਲੀ ਧਰਮ ਪ੍ਰਚਾਰ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੇ ਸੈਕਸ਼ਨ-85 ਅਧੀਨ ਆਉਂਦੇ ਗੁਰਦੁਆਰਾ ਸਾਹਿਬਾਨ ਦੇ ਸਕੱਤਰ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ।
Posted By: Daily Suraj Bureau