ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਲਿਆਂਦੇ ਗਏ ਸਪੇਨ ਤੋਂ ਆਏ 11 ਯਾਤਰੀ
ਰਾਜਾਸਾਂਸੀ, 16 ਮਾਰਚ - ਕਤਰ ਏਅਰਵੇਜ਼ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਸਪੇਨ ਤੋਂ ਪੁੱਜੇ 11 ਯਾਤਰੂਆਂ ਨੂੰ ਸਾਵਧਾਨੀ ਵਜੋਂ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਲਿਜਾਇਆ ਗਿਆ ਹੈ। ਇਹ ਵੀ ਜਾਣਕਾਰੀ ਮਿਲੀ ਅੱਗੇ ਇਨ੍ਹਾਂ ਸਾਰੇ ਸ਼ੱਕੀ ਯਾਤਰੂਆਂ ਨੂੰ ਅੰਮ੍ਰਿਤਸਰ ਦੇ ਹਸਪਤਾਲ 'ਚ ਵੱਖਰੇ ਵਾਰਡ 'ਚ ਰੱਖਿਆ ਗਿਆ ਹੈ ਅਤੇ ਇਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਨਾਲ ਵੀ ਨਹੀਂ ਮਿਲਣ ਦਿੱਤਾ ਗਿਆ।
Posted By: Daily Suraj Bureau