Daily Suraj

ਪੰਜਾਬੀ

ਸੈਨੇਟਰੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

19 Apr, 2019 05:30 AM

ਭੁਲੱਥ, 19 ਅਪ੍ਰੈਲ - ਕਸਬਾ ਭੁਲੱਥ ਵਿਖੇ ਬੀਤੀ ਰਾਤ ਸੈਨੇਟਰੀ ਅਤੇ ਬੋਰਿੰਗ ਦੀ ਇੱਕ ਦੁਕਾਨ 'ਚ ਭਿਆਨਕ ਅੱਗ ਲੱਗ ਗਈ। ਇਸ ਕਾਰਨ ਦੁਕਾਨ ਅੰਦਰ ਪਿਆ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਦੇ ਮਾਲਕ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਬੀਤੀ ਰਾਤ ਵੀ ਉਹ ਦੁਕਾਨ ਬੰਦ ਕਰਕੇ ਘਰ ਚਲੇ ਗਏ। ਅੱਜ ਸਵੇਰੇ ਤਿੰਨ ਵਜੇ ਕਿਸੇ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੀ ਦੁਕਾਨ 'ਚ ਅੱਗ ਲੱਗੀ ਹੋਈ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੇ ਮੌਕੇ 'ਤੇ ਆ ਕੇ ਦੇਖਿਆ ਤਾਂ ਦੁਕਾਨ ਦੇ ਅੰਦਰ ਅੱਗ ਦੇ ਭਾਂਬੜ ਮਚੇ ਹੋਏ ਸਨ ਅਤੇ ਅੰਦਰਲਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਇਸ ਮਗਰੋਂ ਉਨ੍ਹਾਂ ਨੇ ਤੁਰੰਤ ਅੱਗ ਬੁਝਾਊ ਦਸਤੇ ਨੂੰ ਸੂਚਿਤ ਕੀਤਾ, ਜਿਸ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਦੁਕਾਨ ਦੇ ਮਾਲਕ ਨੇ ਦੱਸਿਆ ਕਿ ਇਸ ਹਾਦਸੇ 'ਚ ਉਨ੍ਹਾਂ ਦਾ ਕਰੀਬ 30 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।

Posted By: Daily Suraj Bureau

Latest News