Daily Suraj

ਪੰਜਾਬੀ

‘ਹਾਓਡੀ ਮੋਦੀ’ ਲਈ ਇਕੱਠੇ ਹੋਣਾ ਸ਼ੁਰੂ ਹੋਏ ਲੋਕ, ਥੋੜੀ ਦੇਰ ‘ਚ ਪ੍ਰੋਗਰਾਮ ਹੋਵੇਗਾ ਸ਼ੁਰੂ

23 Sep, 2019 05:30 AM

ਹਿਊਸਟਨ: ਦੇਸ਼ ਦੇ ਪ੍ਰਧਾਨ ,ਮੰਤਰੀ ਨਰੇਂਦਰ ਮੋਦੀ ਅਮਰੀਕਾ ਦੌਰੇ ‘ਤੇ ਹਨ। ਜਿਸ ਦੌਰਾਨ ਅੱਜ ਉਹ ‘ਹਾਓਡੀ ਮੋਦੀ’ ਪ੍ਰੋਗਰਾਮ ‘ਚ ਲੋਕਾਂ ਨੂੰ ਸੰਬੋਧਨ ਕਰਨਗੇ। ਅਮਰੀਕਾ ਦਾ ਸ਼ਹਿਰ ਹਿਊਸਟਨ ਅੱਜ ਪ੍ਰਧਾਨ ਮੰਤਰੀ ਮੋਦੀ ਦੇ ਸਵਾਗਤ ਲਈ ਤਿਆਰ ਹੈ।ਹਿਊਸਟਨ ‘ਚ ਹੋਣ ਵਾਲੇ ਇਸ ‘ਹਾਓਡੀ ਮੋਦੀ’ ਪ੍ਰੋਗਰਾਮ ਲਈ 50 ਹਜ਼ਾਰ ਤੋਂ ਵਧੇਰੇ ਭਾਰਤੀ-ਅਮਰੀਕੀਆਂ ਨੇ ਰਜਿਸਟ੍ਰੇਸ਼ਨ ਕਰਵਾਇਆ ਹੈ। ਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਦੇ ਇਸ ਪ੍ਰੋਗਰਾਮ ‘ਚ ਖੁਦ ਅਮਰੀਕੀ ਰਾਸ਼ਟਰਪਤੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਣ ਲਈ ਆ ਰਹੇ ਹਨ ਤੇ ਇਸ ਦੌਰਾਨ ਉਹ ਭਾਰਤ ਤੇ ਭਾਰਤੀਆਂ ਨੂੰ ਸੰਬੋਧਿਤ ਕਰਦਿਆਂ ਭਾਸ਼ਣ ਵੀ ਦੇਣਗੇ। ਹਿਊਸਟਨ ‘ਚ ਹੋਣ ਵਾਲੇ ਇਸ ‘ਹਾਓਡੀ ਮੋਦੀ’ ਪ੍ਰੋਗਰਾਮ ਲਈ 50 ਹਜ਼ਾਰ ਤੋਂ ਵਧੇਰੇ ਭਾਰਤੀ-ਅਮਰੀਕੀਆਂ ਨੇ ਰਜਿਸਟ੍ਰੇਸ਼ਨ ਕਰਵਾਇਆ ਹੈ। ਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਦੇ ਇਸ ਪ੍ਰੋਗਰਾਮ ‘ਚ ਖੁਦ ਅਮਰੀਕੀ ਰਾਸ਼ਟਰਪਤੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਣ ਲਈ ਆ ਰਹੇ ਹਨ ਤੇ ਇਸ ਦੌਰਾਨ ਉਹ ਭਾਰਤ ਤੇ ਭਾਰਤੀਆਂ ਨੂੰ ਸੰਬੋਧਿਤ ਕਰਦਿਆਂ ਭਾਸ਼ਣ ਵੀ ਦੇਣਗੇ।

Posted By: Daily Suraj Bureau

Latest News