ਸਿੱਖ ਕਤਲੇਆਮ 'ਚ ਦੋਸ਼ੀ ਯਸ਼ਪਾਲ ਦੀ ਅਪੀਲ 'ਤੇ ਹਾਈਕੋਰਟ ਸੁਣਵਾਈ ਲਈ ਤਿਆਰ
ਨਵੀਂ ਦਿੱਲੀ, 11 ਦਸੰਬਰ - 1984 ਸਿੱਖ ਕਤਲੇਆਮ 'ਚ ਦੋਸ਼ੀ ਯਸ਼ਪਾਲ ਸਿੰਘ ਦੀ ਅਪੀਲ 'ਤੇ ਦਿੱਲੀ ਹਾਈਕੋਰਟ ਸੁਣਵਾਈ ਲਈ ਤਿਆਰ ਹੋ ਗਿਆ ਹੈ। ਹੇਠਲੀ ਅਦਾਲਤ ਨੇ ਯਸ਼ਪਾਲ ਸਿੰਘ ਨੂੰ 1984 ਸਿੱਖ ਕਤਲੇਆਮ ਮਾਮਲੇ ਵਿਚ ਮੌਤ ਦੀ ਸਜ਼ਾ ਸੁਣਾਈ ਹੈ। 19 ਦਸੰਬਰ ਨੂੰ ਇਸ ਮਾਮਲੇ 'ਤੇ ਸੁਣਵਾਈ ਹੋਵੇਗੀ।
Posted By: Daily Suraj Bureau