Daily Suraj

ਪੰਜਾਬੀ

ਪ੍ਰਵਾਸੀ ਪੰਜਾਬੀਆਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਬੱਸ ਸੇਵਾਵਾਂ ਸ਼ੁਰੂ ਕਰਨ ਦੀ ਮੰਗ

19 Oct, 2021 05:30 AM

ਅੰਮ੍ਰਿਤਸਰ 19 ਅਕਤੂਬਰ - ਵਿਦੇਸ਼ ਵਸਦੇ ਪੰਜਾਬੀ ਭਾਈਚਾਰੇ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਸ੍ਰੀ ਗੁਰੁ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਲਈ ਸਿੱਧੀ ਬੱਸ ਸੇਵਾ ਸ਼ੁਰੂ ਕੀਤੀ ਜਾਵੇ ਅਤੇ ਬੱਸ ਰੈਪਿਡ ਟ੍ਰਾਂਜ਼ਿਟ ਸਿਸਟਮ (ਬੀਆਰਟੀਐਸ) ਦੇ ਤਹਿਤ ਮੈਟਰੋ ਬੱਸ ਸੇਵਾ ਨੂੰ ਜਲਦ ਹੀ ਬਹਾਲ ਕੀਤਾ ਜਾਵੇ। 17 ਅਗਸਤ ਨੂੰ ਹਵਾਈ ਅੱਡੇ ਤੋਂ ਦਰਬਾਰ ਸਾਹਿਬ ਨੇੜੇ ਘਿਓ ਮੰਡੀ ਚੌਕ ਤੱਕ ਬਹੁਤ ਹੀ ਧੂਮਧਾਮ ਨਾਲ ਇਸ ਨੂੰ ਸ਼ੁਰੂ ਕੀਤਾ ਗਿਆ ਸੀ ਪਰ ਪ੍ਰਾਈਵੇਟ ਮਿੰਨੀ-ਬੱਸ ਆਪਰੇਟਰਾਂ ਦੇ ਪ੍ਰਦਰਸ਼ਨ ਕਾਰਨ ਇਸ ਨੂੰ ਦੋ ਹਫਤਿਆਂ ਬਾਅਦ ਮੁਅੱਤਲ ਕਰ ਦਿੱਤਾ ਗਿਆ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM