Daily Suraj

ਪੰਜਾਬੀ

ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਹੋਏ ਨਤਮਸਤਕ ,ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

29 Oct, 2019 05:30 AM

ਸ੍ਰੀ ਅੰਮ੍ਰਿਤਸਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇ ਹਨ। ਜਿਥੇ ਉਹ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਤੋਂ ਬਾਅਦ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰਬਾਦਲ ਨੇ ਪਰਿਵਾਰ ਦੀ ਚੜ੍ਹਦੀ ਕਲਾ ਲਈ ਜਾਰੀ ਸ੍ਰੀ ਆਖੰਡ ਪਾਠ ਸਾਹਿਬ ਦੀ ਲੜੀ ਤਹਿਤ ਪਾਠ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ ਹੈ। ਇਸ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ ਤੇ ਪੰਜਾਬ ਦੇ ਵਿਗੜਦੇ ਹਾਲਾਤਾਂ ਬਾਰੇ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਏਅਰ ਇੰਡੀਆ ਵੱਲੋਂ ਹਵਾਈ ਜਹਾਜ਼ ‘ਤੇ ਏਕਮ ਓਂਕਾਰ ਲਿਖਣ ਦਾ ਸਵਾਗਤ ਕੀਤਾ ਹੈ।

Posted By: Daily Suraj Bureau

Latest News