Daily Suraj

ਪੰਜਾਬੀ

ਵਿਸ਼ਵ ਲਈ ਮਿਸਾਲ ਬਣਿਆ ਕਿਸਾਨ ਅੰਦੋਲਨ- ਬੀਬਾ ਬਾਦਲ

30 Dec, 2020 05:30 AM

ਚੰਡੀਗੜ੍ਹ, 30 ਦਸੰਬਰ- ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕਿਸਾਨਾਂ ਦੇ ਸਭ ਤੋਂ ਵੱਡੇ ਸ਼ਾਂਤਮਈ ਅੰਦੋਲਨ ਨੇ ਭਾਰਤ ਦਾ ਦਿਲ ਜਿੱਤ ਲਿਆ ਹੈ ਅਤੇ ਇਹ ਅੰਦੋਲਨ ਹੁਣ ਵਿਸ਼ਵ ਲਈ ਇਕ ਮਿਸਾਲ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਹੁਣ ਜਿੱਤ ਦੇ ਕੰਢੇ 'ਤੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਕੇਂਦਰ ਦੇ ਦੂਜੇ ਮੰਤਰੀਆਂ ਨਾਲ ਗੱਲਬਾਤ ਕਰਨ ਦੀ ਬਜਾਏ ਸਿੱਧਿਆਂ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਨਾਲ ਹੀ ਇਸ ਮੌਕੇ ਬੀਬਾ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਵੀ ਜੰਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਲੋਕਤੰਤਰ 'ਚ ਲੋਕਾਂ ਦੀ ਇੱਛਾ ਹੀ ਸਰਬਉੱਚ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਮੋਦੀ ਮੇਰੇ ਵਲੋਂ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਦਿੱਤੀਆਂ ਗਈਆਂ ਚਿਤਾਵਨੀਆਂ ਨੂੰ ਪਹਿਲਾਂ ਹੀ ਸੁਣ ਲੈਂਦੇ ਤਾਂ ਅੱਜ ਵੱਡੀ ਗਿਣਤੀ 'ਚ ਕਿਸਾਨ ਕੜਾਕੇ ਦੀ ਠੰਢ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਨਾ ਬੈਠੇ ਹੁੰਦੇ।

Posted By: Daily Suraj Bureau

Latest News