Daily Suraj

ਪੰਜਾਬੀ

ਬੀਕਾਨੇਰ ਵਿਖੇ ਕੈਂਸਰ ਹਸਪਤਾਲ 'ਚ ਚਲਾਏ ਜਾ ਰਹੇ ਲੰਗਰ ਨੂੰ ਰਾਜਸਥਾਨ ਸਰਕਾਰ ਨੇ ਕੀਤਾ ਬੰਦ

03 Feb, 2020 05:30 AM

ਤਲਵੰਡੀ ਸਾਬੋ, 3 ਫਰਵਰੀ - ਹਲਕਾ ਤਲਵੰਡੀ ਸਾਬੋ ਦੇ 15 ਪਿੰਡਾਂ ਦੇ ਲੋਕਾਂ ਵਲੋਂ ਪਿਛਲੇ ਕਈ ਸਾਲਾਂ ਤੋਂ ਬੀਕਾਨੇਰ 'ਚ ਕੈਂਸਰ ਹਸਪਤਾਲ 'ਚ ਚਲਾਏ ਜਾ ਰਹੇ ਲੰਗਰ ਨੂੰ ਰਾਜਸਥਾਨ ਸਰਕਾਰ ਵਲੋਂ ਇੱਕ ਵਾਰ ਫਿਰ ਬੰਦ ਕਰਨ ਦੇ ਹੁਕਮ ਦੇਣ ਨਾਲ ਹਲਕੇ ਦੇ ਲੋਕਾਂ 'ਚ ਰੋਸ ਪਾਇਆ ਜਾ ਰਿਹਾ ਹੈ। ਉੱਧਰ ਪਹਿਲਾਂ ਇਸ ਲੰਗਰ ਨੂੰ ਬਹਾਲ ਕਰਵਾਉਣ 'ਚ ਵਿਸ਼ੇਸ਼ ਭੂਮਿਕਾ ਨਿਭਾਉਣ ਵਾਲੇ ਹਲਕੇ ਦੇ ਸਾਬਕਾ ਅਕਾਲੀ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੇ ਕੈਂਸਰ ਹਸਪਤਾਲ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਹੈ ਅਤੇ ਅੱਜ ਰਾਜਸਥਾਨ ਸਿਹਤ ਵਿਭਾਗ ਦੇ ਸੈਕਟਰੀ ਨਾਲ ਗੱਲ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਲੰਗਰ ਬਹਾਲ ਕਰਵਾਉਣ ਲਈ ਉਹ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਤੋਂ ਪਿੱਛੇ ਨਹੀਂ ਹਟਣਗੇ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM