Daily Suraj

ਪੰਜਾਬੀ

ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ

19 Feb, 2020 05:30 AM

ਚੋਗਾਵਾ, 19 ਫਰਵਰੀ - ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਵਣੀਏਕੇ ਦੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ ਅਜੇਪਾਲ ਸਿੰਘ ਦੇ ਰੂਪ 'ਚ ਹੋਈ ਹੈ ਅਤੇ 20 ਦਿਨ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਬੀਤੀ ਰਾਤ ਬਹਿੜਵਾਲ ਪੱਧਰੀ ਦੇ ਵਿਚਕਾਰ ਪੁਲੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਇਸ ਹਮਲੇ 'ਚ ਨੌਜਵਾਨ ਅਜੇਪਾਲ ਸਿੰਘ ਦਾ ਦੋਸਤ ਜੋਗਾ ਸਿੰਘ ਜ਼ਖ਼ਮੀ ਹੋ ਗਿਆ। ਦੋਵੇਂ ਨੌਜਵਾਨ ਪਿੰਡ ਵਣੀਏਕੇ ਤੋਂ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਰਣੀਕੇ ਵੱਲ ਜਾ ਰਹੇ ਸਨ। ਫਿਲਹਾਲ ਇਸ ਪੂਰੇ ਮਾਮਲੇ ਦੀ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM