Daily Suraj

ਪੰਜਾਬੀ

ਦੇਸ਼ ’ਚ ਕਰੋਨਾ ਦੇ 24882 ਨਵੇਂ ਮਰੀਜ਼ ਤੇ 140 ਮੌਤਾਂ

13 Mar, 2021 05:30 AM

ਨਵੀਂ ਦਿੱਲੀ, 13 ਮਾਰਚ-ਅੱਜ ਭਾਰਤ ਵਿਚ ਕੋਵਿਡ-19 ਦੇ 24882 ਨਵੇਂ ਕੇਸ ਸਾਹਮਣੇ ਆਏ। ਇਸ ਸਾਲ ਇਕ ਦਿਨ ਵਿਚ ਇਹ ਸਭ ਤੋਂ ਵੱਧ ਮਰੀਜ਼ ਹਨ। ਇਸ ਦੇ ਨਾਲ ਦੇਸ਼ ਵਿਚ ਹੁਣ ਤੱਕ ਕਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 1,13,33,728 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਨਵੇਂ ਕੇਸਾਂ ਦੀ ਗਿਣਤੀ ਪਿਛਲੇ 83 ਦਿਨਾਂ ਵਿੱਚ ਸਭ ਤੋਂ ਵੱਧ ਹੈ। ਇਸ ਤੋਂ ਪਹਿਲਾਂ 20 ਦਸੰਬਰ ਨੂੰ 26,624 ਲੋਕਾਂ ਨੂੰ ਕਰੋਨਾ ਹੋਣ ਦੀ ਪੁਸ਼ਟੀ ਹੋਈ ਸੀ। ਮੰਤਰਲੇ ਮੁਤਾਬਕ ਬੀਤੇ ਚੌਵੀ ਘੰਟਿਆਂ ਦੌਰਾਨ ਦੇਸ਼ ਵਿੱਚ ਕਰੋਨਾ ਕਾਰਨ 140 ਮੌਤਾਂ ਹੋਈਆਂ ਤੇ ਇਸ ਤਰ੍ਹਾਂ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 1,58,446 ਹੋ ਗਈ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM