ਜ਼ਿਮਨੀ ਚੋਣਾਂ 2019 ਦੇ ਨਤੀਜੇ: ਫਗਵਾੜਾ ਤੋਂ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ 1201 ਵੋਟਾਂ ਨਾਲ ਅੱਗੇ
ਫਗਵਾੜਾ: ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਬੀਤੀ 21 ਅਕਤੂਬਰ ਨੂੰ ਹੋਈ ਵੋਟਿੰਗ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਵੋਟਾਂ ਦੀ ਗਿਣਤੀ ਵੀਰਵਾਰ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਇਸ ਵਾਰ ਪੰਜਾਬ ਦੇ 33 ਉਮੀਦਵਾਰਾਂ ਦੀ ਕਿਸਮਤ EVM ਮਸ਼ੀਨਾਂ ‘ਚ ਬੰਦ ਹੈ, ਜਿਸ ਦਾ ਫੈਸਲਾ ਅੱਜ ਹੋ ਰਿਹਾ ਹੈ।ਇਸ ਦੌਰਾਨ ਵੱਡੀ ਖਬਰ ਫਗਵਾੜਾ ਤੋਂ ਸਾਹਮਣੇ ਆ ਰਹੀ ਹੈ ਕਿ ਪਹਿਲੇ ਰਾਊਂਡ ‘ਚ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ 1201 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਵੋਟਾਂ ਦੀ ਗਿਣਤੀ ਨੂੰ ਮੁੱਖ ਰੱਖਦਿਆਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਫਗਵਾੜਾ ਸੀਟ ‘ਤੇ ਮੁੱਖ ਮੁਕਾਬਲਾ ਭਾਜਪਾ ਅਤੇ ਕਾਂਗਰਸ ਦਾ ਹੈ। ਜਿਥੇ ਭਾਜਪਾ ਵੱਲੋਂ ਰਾਜੇਸ਼ ਬਾਘਾ ਚੋਣ ਮੈਦਾਨ ‘ਚ ਹਨ, ਉਥੇ ਹੀ ਬਲਵਿੰਦਰ ਸਿੰਘ ਧਾਲੀਵਾਲ ਕਾਂਗਰਸ ਪਾਰਟੀ ਵੱਲੋਂ ਆਪਣੀ ਕਿਸਮਤ ਅਜ਼ਮਾ ਰਹੇ ਹਨ।
Posted By: Daily Suraj Bureau