Daily Suraj

ਪੰਜਾਬੀ

ਲੁਧਿਆਣਾ ਵਿੱਚ ਸਿਲੰਡਰ ਫਟਣ ਨਾਲ ਭਿਆਨਕ ਧਮਾਕਾ, ਇਲਾਕੇ ’ਚ ਦਹਿਸ਼ਤ

20 Jan, 2026 05:53 PM

ਲੁਧਿਆਣਾ ‘ਚ ਅੱਜ ਅਚਾਨਕ ਜ਼ੋਰਦਾਰ ਧਮਾਕੇ ਦੀ ਅਵਾਜ ਨਾਲ ਇਲਾਕੇ ਚ ਦਹਿਸ਼ਤ ਫੈਲ ਗਈ। ਸੂਚਨਾ ਮਿਲਦੇ ਹੀ ਡਿਵੀਜ਼ਨ ਨੰਬਰ 2 ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਹਾਦਸੇ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ।ਜਾਣਕਾਰੀ ਅਨੁਸਾਰ ਇੰਦਰਾ ਕਲੋਨੀ ਵਿੱਚ ਸਿਲੰਡਰ ਫਟਣ ਕਾਰਨ ਧਮਾਕਾ ਹੋ ਗਿਆ ਜਿਸ ਨਾਲ ਇੱਕ ਘਰ ਦੀ ਛੱਤ ਨੂੰ ਵੀ ਨੁਕਸਾਨ ਪਹੁੰਚਿਆ। ਧਮਾਕੇ ਦੀ ਆਵਾਜ਼ ਸੁਣ ਕੇ ਲੋਕ ਸਹਿਮ ਗਏ ਅਤੇ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਇਲਾਕੇ ਦੇ ਵਸਨੀਕਾਂ ਦੇ ਅਨੁਸਾਰ ਦਿਨ ਵੇਲੇ ਇੱਕ ਤੇਜ਼ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਅਤੇ ਲੋਕ ਘਬਰਾ ਕੇ ਆਪਣੇ ਘਰਾਂ ਤੋਂ ਬਾਹਰ ਆ ਗਏ।ਫਿਰ ਪਤਾ ਲੱਗਾ ਕਿ ਇੱਕ ਘਰ ਵਿੱਚ ਸਿਲੰਡਰ ਫਟ ਗਿਆ ਸੀ। ਧਮਾਕੇ ਕਾਰਨ ਕਮਰੇ ਦੀ ਛੱਤ ਅਤੇ ਕੰਧਾਂ ਢਹਿ ਗਈਆਂ ਅਤੇ ਸਾਮਾਨ ਸੜ ਗਿਆ।ਡਿਵੀਜ਼ਨ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਚੱਲ ਰਹੀ ਹੈ। ਸ਼ੁਰੂਆਤੀ ਜਾਂਚਾਂ ਤੋਂ ਪਤਾ ਚੱਲਦਾ ਹੈ ਕਿ ਗੈਸ ਲੀਕ ਹੋਈ ਹੈ ਜਿਸ ਕਾਰਨ ਇਹ ਘਟਨਾ ਵਾਪਰੀ।

Posted By: Daily Suraj Bureau

Latest News